For the best experience, open
https://m.punjabitribuneonline.com
on your mobile browser.
Advertisement

ਰਾਸ਼ਟਰਪਤੀ ਮੁਰਮੂ ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ

06:27 AM Mar 25, 2024 IST
ਰਾਸ਼ਟਰਪਤੀ ਮੁਰਮੂ ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ
Advertisement

ਨਵੀਂ ਦਿੱਲੀ, 24 ਮਾਰਚ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹੋਲੀ ਦੀ ਪੂਰਬਲੀ ਸੰਧਿਆ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਮੁਰਮੂ ਨੇ ਕਿਹਾ, ‘‘ਹੋਲੀ ਦੇ ਸ਼ੁਭ ਤਿਉਹਾਰ ਮੌਕੇ ਮੈਂ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਾਰੇ ਭਾਰਤੀਆਂ ਨੂੰ ਸ਼ੁਭਕਾਮਨਾਵਾਂ ਦਿੰਦੀ ਹਾਂ।’’ ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਹੋਲੀ ਦੇ ਤਿਉਹਾਰ ਦੀ ਭਾਵਨਾ ਨੂੰ ਕਾਇਮ ਰੱਖਦਿਆਂ ਕਿਹਾ, ‘‘ਹੋਲੀ ਇੱਕ ਖੁਸ਼ੀ ਦਾ ਤਿਉਹਾਰ ਹੈ, ਜੋ ਸਾਡੇ ਜੀਵਨ ਵਿੱਚ ਉਮੀਦ ਅਤੇ ਉਤਸ਼ਾਹ ਭਰਦਾ ਹੈ। ਹੋਲੀ ਦੇ ਵੱਖ ਵੱਖ ਰੰਗ ਸਾਡੇ ਦੇਸ਼ ਦੀ ਵਿਭਿੰਨਤਾ ਦਾ ਪ੍ਰਤੀਕ ਹਨ। ਇਹ ਤਿਉਹਾਰ ਲੋਕਾਂ ਵਿੱਚ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਉਤਸ਼ਾਹਿਤ ਕਰਦਾ ਹੈ। ਇਹ ਤਿਉਹਾਰ ਸਾਨੂੰ ਆਪਣੀ ਸੱਭਿਆਚਾਰਕ ਵਿਰਸੇ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਤ ਕਰਦਾ ਹੈ।’’
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਪੋਸਟ ਵਿੱਚ ਕਿਹਾ, ‘‘ਮੈਂ ਦੇਸ਼ ਦੇ ਸਾਰੇ ਸਾਥੀ ਨਾਗਰਿਕਾਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਪ੍ਰੰਪਰਾਗਤ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਲੈ ਕੇ ਆਵੇ।’’ -ਏਐੱਨਆਈ

Advertisement

Advertisement
Author Image

sukhwinder singh

View all posts

Advertisement
Advertisement
×