ਰਾਸ਼ਟਰਪਤੀ ਮੁਰਮੂ ਨੇ ਭਾਰਤੀ ਓਲੰਪਿਕ ਦਲ ਨਾਲ ਕੀਤੀ ਮੁਲਾਕਾਤ
06:51 AM Aug 15, 2024 IST
ਨਵੀਂ ਦਿੱਲੀ, 14 ਅਗਸਤ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਭਾਰਤੀ ਓਲੰਪਿਕ ਦਲ ਨਾਲ ਮੁਲਾਕਾਤ ਕਰਕੇ ਪੈਰਿਸ ਓਲੰਪਿਕ ’ਚ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਭਵਨ ਨੇ ‘ਐਕਸ’ ’ਤੇ ਤਸਵੀਰਾਂ ਨਾਲ ਪੋਸਟ ਕੀਤਾ, ‘‘ਰਾਸ਼ਟਰਪਤੀ ਮੁਰਮੂ ਨੇ ਪੈਰਿਸ ਓਲੰਪਿਕ ’ਚ ਹਿੱਸਾ ਲੈ ਕੇ ਪਰਤੇ ਭਾਰਤੀ ਦਲ ਨਾਲ ਗਣਤੰਤਰ ਮੰਡਪ, ਰਾਸ਼ਟਰਪਤੀ ਭਵਨ ’ਚ ਮੁਲਾਕਾਤ ਕੀਤੀ।’’ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਉਹ ਦੇਸ਼ ਦੇ ਨੌਜਵਾਨਾਂ ਖਾਸ ਕਰਕੇ ਖਿਡਾਰੀਆਂ ਲਈ ਪ੍ਰੇਰਣਾਸਰੋਤ ਹਨ। ਭਾਰਤ ਨੇ ਪੈਰਿਸ ਓਲੰਪਿਕ ’ਚ ਚਾਂਦੀ ਦਾ ਇਕ ਅਤੇ ਕਾਂਸੇ ਦੇ ਪੰਜ ਤਗ਼ਮੇ ਜਿੱਤੇ ਹਨ। ਭਾਰਤ ਦੇ 117 ਖਿਡਾਰੀਆਂ ਨੇ 26 ਜੁਲਾਈ ਤੋਂ 11 ਅਗਸਤ ਤੱਕ ਖੇਡੇ ਗਏ ਪੈਰਿਸ ਓਲੰਪਿਕ ’ਚ ਹਿੱਸਾ ਲਿਆ। -ਪੀਟੀਆਈ
Advertisement
Advertisement