For the best experience, open
https://m.punjabitribuneonline.com
on your mobile browser.
Advertisement

ਰਾਸ਼ਟਰਪਤੀ ਮੁਰਮੂ ਦਾ ਅਲਜੀਰੀਆ ਪੁੱਜਣ ’ਤੇ ਗਰਮਜੋਸ਼ੀ ਨਾਲ ਸਵਾਗਤ

08:01 AM Oct 14, 2024 IST
ਰਾਸ਼ਟਰਪਤੀ ਮੁਰਮੂ ਦਾ ਅਲਜੀਰੀਆ ਪੁੱਜਣ ’ਤੇ ਗਰਮਜੋਸ਼ੀ ਨਾਲ ਸਵਾਗਤ
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਅਲਜੀਰੀਆ ਪੁੱਜਣ ’ਤੇ ਸਵਾਗਤ ਕਰਦੇ ਹੋਏ ਰਾਸ਼ਟਰਪਤੀ ਅਬਦਲਮਜੀਦ ਤੈਬੌਨੇ। -ਫੋਟੋ: ਪੀਟੀਆਈ
Advertisement

ਅਲਜੀਰੀਆ, 13 ਅਕਤੂਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ਤਹਿਤ ਅੱਜ ਅਲਜੀਰੀਆ ਪਹੁੰਚ ਗਈ ਹੈ ਜਿੱਥੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਭਾਰਤ ਦੇ ਰਾਸ਼ਟਰਪਤੀ ਦੇ ਅਧਿਕਾਰਤ ਹੈਂਡਲ ‘ਐਕਸ’ ਉੱਤੇ ਕਿਹਾ ਗਿਆ, ‘‘ਰਾਸ਼ਟਰਪਤੀ ਦਰੋਪਦੀ ਮੁਰਮੂ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ਤਹਿਤ ਅਲਜੀਅਰਸ (ਅਲਜੀਰੀਆ) ਪਹੁੰਚ ਗਈ ਹੈ। ਇਹ ਕਿਸੇ ਭਾਰਤੀ ਰਾਸ਼ਟਰਪਤੀ ਦਾ ਅਲਜੀਰੀਆ ਦਾ ਪਹਿਲਾ ਦੌਰਾ ਹੈ।’’
ਪੋਸਟ ਵਿੱਚ ਕਿਹਾ ਗਿਆ, ‘‘ਹਵਾਈ ਅੱਡੇ ’ਤੇ ਰਾਸ਼ਟਰਪਤੀ ਦਾ ਸਵਾਗਤ ਅਲਜੀਰੀਆ ਦੇ ਰਾਸ਼ਟਰਪਤੀ ਅਬਦਲਮਜੀਦ ਤੈਬੌਨੇ ਨੇ ਕੀਤਾ। ਇਸ ਮੌਕੇ ਕੈਬਨਿਟ ਦੇ ਹੋਰ ਮੈਂਬਰ ਵੀ ਮੌਜੂਦ ਸਨ।’’ -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement