ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਿਆਨਾ ਐਸੋਸੀਏਸ਼ਨ ਦਾ ਪ੍ਰਧਾਨ ‘ਆਪ’ ਵਿੱਚ ਸ਼ਾਮਲ

07:31 AM Jun 25, 2024 IST
ਵਿਧਾਇਕ ਅਮੋਲਕ ਸਿੰਘ ਗੋਪਾਲ ਕ੍ਰਿਸ਼ਨ (ਸ਼ੈਲੀ) ਤੇ ਸਾਥੀਆਂ ਨੂੰ ‘ਆਪ’ ਵਿੱਚ ਸ਼ਾਮਲ ਕਰਦੇ ਹੋਏ। -ਫੋਟੋ: ਸ਼ਗਨ ਕਟਾਰੀਆ

ਪੱਤਰ ਪ੍ਰੇਰਕ
ਜੈਤੋ, 24 ਜੂਨ
ਕਰਿਆਨਾ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ (ਸ਼ੈਲੀ) ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੀ ਰਸਮੀ ਆਮਦ ਮੌਕੇ ਹਲਕਾ ਜੈਤੋ ਦੇ ਵਿਧਾਇਕ ਇੰਜੀ. ਅਮੋਲਕ ਸਿੰਘ ਸਮੇਤ ਸੀਨੀਅਰ ਪਾਰਟੀ ਆਗੂ ਸੱਤਪਾਲ ਡੋਡ, ਜਸਵੰਤ ਸਿੰਘ ਜੈਤੋ, ਡਾ. ਹਰੀਸ਼ ਚੰਦਰ ਆਦਿ ਮੌਜੂਦ ਰਹੇ। ਇਸ ਮੌਕੇ ਸ੍ਰੀ ਸ਼ੈਲੀ ਨੇ ਕਿਹਾ ਕਿ ਚਿਰਾਂ ਬਾਅਦ ਇੱਕੋ-ਇੱਕ ਅਜਿਹੀ ਪਾਰਟੀ ਪੰਜਾਬ ਨੂੰ ਨਸੀਬ ਹੋਈ ਹੈ, ਜਿਸ ਨੇ ਵਪਾਰੀਆਂ ਸਮੇਤ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਅਤੇ ਜੀਵਨ ਪੱਧਰ ਨੂੰ ਉੱਪਰ ਚੁੱਕਣ ਲਈ ਨੀਤੀਆਂ ਬਣਾਈਆਂ ਹਨ। ਸ੍ਰੀ ਸ਼ੈਲੀ ਨੇ ਕਿਹਾ ਕਿ ‘ਆਪ’ ਵਿੱਚ ਸ਼ਾਮਲ ਹੋ ਕੇ ਉਹ ਸਕੂਨ ਮਹਿਸੂਸ ਕਰ ਰਹੇ ਹਨ। ਵਿਧਾਇਕ ਅਮੋਲਕ ਸਿੰਘ ਨੇ ਸ਼ੈਲੀ ਅਤੇ ਸਾਥੀਆਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਪਾਰਟੀ ਦੇ ਵਪਾਰ ਵਿੰਗ ਵਿੱਚ ਯੋਗ ਸਥਾਨ ਦੇ ਕੇ ਨਿਵਾਜਿਆ ਜਾਵੇਗਾ। ਉਨ੍ਹਾਂ ਹਾਜ਼ਰ ਦੁਕਾਨਦਾਰਾਂ ਤੋਂ ਸੁਝਾਅ ਵੀ ਮੰਗੇ, ਜਿਸ ਸਦਕਾ ਉਨ੍ਹਾਂ ਦੇ ਕਾਰੋਬਾਰ ਵਿਚ ਹੋਰ ਬਿਹਤਰੀ ਕੀਤੀ ਜਾ ਸਕੇ। ਵਿਧਾਇਕ ਨੇ ਵਾਅਦਾ ਕੀਤਾ ਕਿ ਪੰਜਾਬ ਸਰਕਾਰ ਰਾਜ ਦੇ ਹਰ ਵਰਗ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ।

Advertisement

Advertisement