ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਅਯੋਗ ਕਰਾਰ

07:45 AM Feb 07, 2024 IST

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਫਰਵਰੀ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਇੱਕ ਆਦੇਸ਼ ਜਾਰੀ ਕਰਦਿਆਂ ਕੋਲਕਾਤਾ ਦੇ ਗੁਰਦੁਆਰਾ ਬੜਾ ਸਿੱਖ ਸੰਗਤ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਵਾਲੀਆ ਨੂੰ ਰਹਿਤ ਮਰਿਆਦਾ ਦੀ ਉਲੰਘਣਾ ਦੇ ਦੋਸ਼ ਹੇਠ ਅਯੋਗ ਕਰਾਰ ਦਿੱਤਾ।
ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਸਬੰਧ ਵਿੱਚ ਗੁਰਦੁਆਰਾ ਬੜਾ ਸਿੱਖ ਸੰਗਤ ਕੋਲਕਾਤਾ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤ ਨੂੰ ਇੱਕ ਪੱਤਰ ਭੇਜ ਕੇ ਆਪਣੇ ਇਸ ਆਦੇਸ਼ ਬਾਰੇ ਜਾਣੂ ਕਰਵਾਇਆ ਗਿਆ। ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਇਤਿਹਾਸਕ ਗੁਰਦੁਆਰਾ ਬੜਾ ਸਿੱਖ ਸੰਗਤ ਦੀ ਮੌਜੂਦਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਵਾਲੀਆ ’ਤੇ ਗੰਭੀਰ ਦੋਸ਼ ਲੱਗੇ ਹਨ। ਇਸ ਸਬੰਧੀ ਸੰਗਤ ਦੀਆਂ ਸ਼ਿਕਾਇਤਾਂ ਤੋਂ ਬਾਅਦ ਪੜਤਾਲ ਕਰਵਾਈ ਗਈ ਹੈ ਅਤੇ ਪੜਤਾਲੀਆ ਰਿਪੋਰਟ ਵਿੱਚ ਉਸ ਨੂੰ ਰਹਿਤ ਮਰਿਆਦਾ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਪ੍ਰਧਾਨ ਵੱਲੋਂ ਕੋਲਕਾਤਾ ਸ਼ਹਿਰ ’ਚ ਸ਼ਰਾਬ ਦੇ ਕਈ ਠੇਕੇ ਅਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ। ਜੋ ਕਿ ਸਿੱਖ ਰਹਿਤ ਮਰਿਆਦਾ ਦੀ ਘੋਰ ਉਲੰਘਣਾ ਹੈ।
ਜਥੇਦਾਰ ਨੇ ਆਖਿਆ ਕਿ ਜਾਂਚ ਰਿਪੋਰਟ ਨੂੰ ਵਿਚਾਰਨ ਮਗਰੋਂ ਤਜਿੰਦਰ ਸਿੰਘ ਵਾਲੀਆ ਨੂੰ ਕਿਸੇ ਵੀ ਅਹੁਦੇ ’ਤੇ ਸੇਵਾ ਕਰਨ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕੋਲਕਾਤਾ ਦੀ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਪ੍ਰਧਾਨ ਦੇ ਅਹੁਦੇ ਵਾਸਤੇ ਕਿਸੇ ਯੋਗ ਵਿਅਕਤੀ ਨੂੰ ਨਿਯੁਕਤ ਕਰੇ ਅਤੇ ਇਸ ਸਬੰਧੀ ਰਿਪੋਰਟ ਇੱਕ ਹਫਤੇ ’ਚ ਵਿੱਚ ਸ੍ਰੀ ਅਕਾਲ ਤਖ਼ਤ ਨੂੰ ਭੇਜੀ ਜਾਵੇ।

Advertisement

ਸੇਵਾਦਾਰਾਂ ਦੀ ਕੁੱਟਮਾਰ ਦੇ ਦੋਸ਼ ’ਚ ਘਿਰੇ ਥਾਣੇਦਾਰ ਨੂੰ ਧਾਰਮਿਕ ਸਜ਼ਾ ਲਾਈ

ਬੋਹਾ (ਪੱਤਰ ਪ੍ਰੇਰਕ): ਗੁਰਦੁਆਰਾ ਸਾਹਿਬ ਗਾਦੜਪੱਤੀ ਬੋਹਾ ਦੀ ਕੰਧ ਟੱਪ ਕੇ ਸੇਵਾਦਾਰਾਂ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਵਿਚ ਘਿਰੇ ਬੋਹਾ ਦੇ ਥਾਣੇਦਾਰ ਨੂੰ ਭੁੱਲ ਬਖ਼ਸ਼ਾਉਣ ਲਈ ਅਖੰਡ ਪਾਠ ਕਰਵਾਉਣ ਅਤੇ ਗੁਰੂ-ਘਰ ਵਿੱਚ 11 ਦਿਨ ਸਵੇਰੇ-ਸ਼ਾਮ ਜੁੱਤੇ ਸਾਫ਼ ਕਰਨ ਤੇ ਭਾਂਡੇ ਮਾਂਜਣ ਦੀ ਸੇਵਾ ਲਾਈ ਗਈ ਹੈ। ਇਸ ਦੇ ਨਾਲ ਹੀ 2 ਫਰਵਰੀ ਦੀ ਰਾਤ ਨੂੰ ਵਾਪਰੀ ਇਸ ਘਟਨਾ ਕਾਰਨ ਪੈਦਾ ਹੋਇਆ ਤਣਾਅ ਥਾਣਾ ਬੋਹਾ ਦੇ ਐੱਸਐੱਚਓ ਇੰਸਪੈਕਟਰ ਜਗਦੇਵ ਸਿੰਘ ਵੱਲੋਂ ਸਮੁੱਚੇ ਪਰਿਵਾਰ ਸਮੇਤ ਗੁਰੂ-ਘਰ ਪਹੁੰਚ ਕੇ ਮੁਆਫ਼ੀ ਮੰਗ ਲਏ ਜਾਣ ਮਗਰੋਂ ਸਮਾਪਤ ਹੋ ਗਿਆ। ਉਨ੍ਹਾਂ ਗੁਰੂ ਸਾਹਿਬਾਨ, ਸਮੁੱਚੀ ਸੰਗਤ ਤੇ ਸੇਵਾਦਾਰਾ ਤੋਂ ਆਪਣੀ ਭੁੱਲ ਲਈ ਮੁਆਫ਼ੀ ਮੰਗੀ। ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਹਾਜ਼ਰ ਸੰਗਤ ਵੱਲੋਂ ਇਸ ਮਾਮਲੇ ਦੇ ਨਬਿੇੜੇ ਲਈ ਪੰਜ ਪਿਆਰੇ ਬੁਲਾਏ ਗਏ। ਪੰਜ ਪਿਆਰਿਆਂ ਵੱਲੋਂ ਥਾਣੇਦਾਰ ਜਗਦੇਵ ਸਿੰਘ ਨੂੰ ਧਾਰਮਿਕ ਸਜ਼ਾ ਲਾ ਕੇ ਮੁਆਫ਼ੀ ਪ੍ਰਵਾਨ ਕੀਤੀ ਗਈ।

Advertisement
Advertisement