For the best experience, open
https://m.punjabitribuneonline.com
on your mobile browser.
Advertisement

ਪਿਛਲੀਆਂ ਸਰਕਾਰਾਂ ਵੇਲੇ ਸਾਇਲੋਜ਼ ਨੂੰ ਖਰੀਦ ਕੇਂਦਰਾਂ ’ਚ ਬਦਲਿਆ ਗਿਆ: ‘ਆਪ’

08:38 AM Apr 03, 2024 IST
ਪਿਛਲੀਆਂ ਸਰਕਾਰਾਂ ਵੇਲੇ ਸਾਇਲੋਜ਼ ਨੂੰ ਖਰੀਦ ਕੇਂਦਰਾਂ ’ਚ ਬਦਲਿਆ ਗਿਆ  ‘ਆਪ’
Advertisement

ਪੱਤਰ ਪ੍ਰੇਰਕ
ਮਾਨਸਾ, 2 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਤੇ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਾਇਲੋਜ਼ (ਗੁਦਾਮਾਂ) ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਵੱਲੋਂ ਬਣਾਇਆ ਗਿਆ ਸੀ ਪਰ ਹੁਣ ਇਨ੍ਹਾਂ ਪਾਰਟੀਆਂ ਦੇ ਆਗੂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੇਲੋੜੀ ਨੁਕਤਾਚੀਨੀ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਵੇਲੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਫੈਸਲਾ ਕੀਤਾ ਗਿਆ ਸੀ ਤੇ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਛੇ ਹੋਰ ਮੰਡੀਆਂ ਨੂੰ ਸਾਇਲੋਜ਼ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਮਾਰਕੀਟ ਕਮੇਟੀ ਨਾ ਹੀ ਭੰਗ ਕੀਤੀ ਗਈ ਹੈ ਅਤੇ ਨਾ ਹੀ ਭੰਗ ਕਰਨ ਦੀ ਕੋਈ ਯੋਜਨਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×