ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਢਲਾ ਸਿਹਤ ਕੇਂਦਰ ਨੇ ‘ਸਕੂਲ ਹੈਲਥ ਸਕੀਮ’ ਅਧੀਨ ਬੱਚਿਆਂ ਦੇ ਅਪ੍ਰੇਸ਼ਨ ਕਰਵਾਏ

08:12 AM Jul 17, 2024 IST
ਐੱਸਐੱਮਓ ਡਾ. ਜਸਦੇਵ ਸਿੰਘ ਤੇ ਟੀਮ ਨਾਲ ਅਪਰੇਸ਼ਨ ਕਰਵਾਉਣ ਵਾਲੇ ਬੱਚੇ ਤੇ ਪਰਿਵਾਰਕ ਮੈਂਬਰ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 16 ਜੁਲਾਈ
‘ਸਕੂਲ ਹੈਲਥ ਪ੍ਰੋਗਰਾਮ’ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਦੀ ਰਹਿਨੁਮਾਈ ਹੇਠ ਅਤੇ ਮੁੱਢਲਾ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੇ ਅਧੀਨ ਬੱਚਿਆਂ ਦੇ ਮੁਫ਼ਤ ਅਪਰੇਸ਼ਨ ਕਰਵਾਏ ਗਏ। ਇਸ ਸਬੰਧੀ ਐੱਸ.ਐੱਮ.ਓ. ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਕੌਮੀ ਬਾਲ ਸਵਾਸਥ ਪ੍ਰੋਗਰਾਮ ਅਧੀਨ ਸਕੂਲ ਦੀ ਹੈਲਥ ਟੀਮ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਚੈੱਕਅਪ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਛੀਵਾੜਾ ’ਚ ਛੇਵੀਂ ਜਮਾਤ ’ਚ ਪੜ੍ਹਦੇ ਬੱਚੇ (10) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਿੱਠੇਵਾਲ ’ਚ ਪੜ੍ਹਦੇ ਬੱਚੇ (7) ਦਿਲ ਦੀ ਬਿਮਾਰੀ ਤੋਂ ਪੀੜਤ ਮਿਲੇ। ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮੁਫ਼ਤ ਦਿਲ ਦਾ ਅਪ੍ਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਕਰਵਾਇਆ ਗਿਆ। ਮੁੱਢਲੇ ਸਿਹਤ ਕੇਂਦਰ ਮਾਛੀਵਾੜਾ ਵੱਲੋਂ ਇਹ ਇਲਾਜ ਮੁਫ਼ਤ ਕਰਵਾਇਆ ਗਿਆ ਹੈ। ਸਕੂਲ ਹੈਲਥ ਟੀਮ ਦੇ ਇੰਚਾਰਜ ਡਾ. ਰਸਪਾਲ ਸਿੰਘ ਤੇ ਏਐੱਮਓ ਡਾ. ਸਤਵਿੰਦਰ ਕੌਰ ਅਨੁਸਾਰ ਇਹ ਦੋਵੇਂ ਬੱਚੇ ਬਿਲਕੁਲ ਤੰਦਰੁਸਤ ਹਨ ਅਤੇ ਕੁਝ ਹੋਰ ਬੱਚੇ ਅਜੇ ਇਲਾਜ ਅਧੀਨ ਹਨ। ਦੋਵੇਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਅਤੇ ਸਕੂਲ ਹੈਲਥ ਟੀਮ ਇੰਚਾਰਜ ਡਾ. ਰਸਪਾਲ ਸਿੰਘ ਤੇ ਏਐੱਮਓ ਡਾ. ਸਤਵਿੰਦਰ ਕੌਰ ਦਾ ਧੰਨਵਾਦ ਕੀਤਾ।

Advertisement

Advertisement
Advertisement