ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

06:52 AM Nov 09, 2024 IST
ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਨਵੀਂ ਦਿੱਲੀ, 8 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਸਾਬਕਾ ਉਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਡਵਾਨੀ ਅੱਜ 97 ਸਾਲ ਦੇ ਹੋ ਗਏ। ਮੋਦੀ ਨੇ ‘ਐਕਸ’ ’ਤੇ ਕਿਹਾ, ‘ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ। ਇਹ ਸਾਲ ਇਸ ਲਈ ਵੀ ਖਾਸ ਹੈ ਕਿਉਂਕਿ ਉਨ੍ਹਾਂ ਨੂੰ ਦੇਸ਼ ਲਈ ਨਿਭਾਈਆਂ ਸੇਵਾਵਾਂ ਲਈ ਇਸੇ ਸਾਲ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਗਿਆ ਹੈ।’ ਉਨ੍ਹਾਂ ਕਿਹਾ, ‘ਭਾਰਤ ਦੇ ਸਭ ਤੋਂ ਮਕਬੂਲ ਸਿਆਸਤਦਾਨਾਂ ’ਚੋਂ ਇੱਕ ਅਡਵਾਨੀ ਨੇ ਦੇਸ਼ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਖੁਦ ਨੂੰ ਸਮਰਪਿਤ ਕੀਤਾ। ਇਸੇ ਦੌਰਾਨ ਪ੍ਰਧਾਨ ਮੰਤਰੀ ਨੇ ਤਿਲੰਗਾਨਾ ਦੇ ਮੁੱਖ ਮੰਤਰੀ ਤੇ ਕਾਂਗਰਸ ਆਗੂ ਏ ਰੇਵੰਤ ਰੈੱਡੀ ਨੂੰ ਵੀ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਉਨ੍ਹਾਂ ਦੇ ਘਰ ਜਾ ਕੇ ਜਨਮ ਦਿਨ ਦੀ ਵਧਾਈ ਦਿੱਤੀ। ਬਾਅਦ ਵਿੱਚ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਆਗੂ ਜੇਪੀ ਨੱਢਾ ਨੇ ਸ੍ਰੀ ਅਡਵਾਨੀ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸ੍ਰੀ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। -ਪੀਟੀਆਈ

Advertisement

Advertisement