ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਮੋਦੀ ਆਪਣਾ ਆਤਮ ਵਿਸ਼ਵਾਸ ਗੁਆ ਚੁੱਕੇ ਹਨ: ਰਾਹੁਲ ਗਾਂਧੀ

04:57 PM Sep 04, 2024 IST
Leader of Opposition in Lok Sabha Rahul Gandhi addresses an election campaign in support of Congress candidate from Banihal Assembly constituency Vikar Rasool Wani for the Jammu and Kashmir Assembly elections, at Gool Valley, in Ramban on Wednesday. (ANI Photo)

ਜੰਮੂ, 4 ਸਤੰਬਰ
Jammu Kashmir Elections: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਆਤਮਵਿਸ਼ਵਾਸ ਗੁਆ ਚੁੱਕੇ ਹਨ ਅਤੇ ਉਹ ਸਮਾਂ ਦੂਰ ਨਹੀਂ ਹੈ ਜਦ ਉਨ੍ਹਾਂ ਦੀ ਸਰਕਾਰ ਸੱਤਾ ਵਿਚ ਨਹੀਂ ਰਹੇਗੀ।

Advertisement

ਜੰਮੂ ਕਸ਼ਮੀਰ ਦੇ ਬਨਿਹਾਲ ਵਿਧਾਨ ਸਭਾ ਹਲਕੇ ਦੇ ਸੰਗਲਦਾਨ ਵਿਚ ਇਕ ਚੌਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੂੰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਉਨ੍ਹਾਂ ਦੇ ਕਾਰਪੋਰੇਟ ਮਿੱਤਰ ਚਲਾ ਰਹੇ ਹਨ। ਬੇਰੁਜ਼ਗਾਰੀ ਦੇ ਮੁੱਦੇ ’ਤੇ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਜੀਐੱਸਟੀ ਅਤੇ ਨੋਟਬੰਦੀ ਨਾਲ ਛੋਟੇ ਕਾਰੋਬਾਰੀਆਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਿਆ ਹੈ ਕਿਉਂਕਿ ਸਰਕਾਰ ਦੋ ਅਰਬਪਤੀਆਂ ਲਈ ਕੰਮ ਕਰ ਰਹੀ ਹੈ।

ਚੋਣ ਰੈਲੀ ਨੂੰ ਸੰਬੋਧਨ ਕਰਨ ਮੌਕੇ ਰਾਹੁਲ ਗਾਂਧੀ। ਫੋਟੋ ਏਐੱਨਆਈ

ਗਾਂਧੀ ਨੇ ਤਨਜ਼ ਕਸਦਿਆਂ ਕਿਹਾ ਕਿ ਸਰਕਾਰ ‘ਹਮ ਦੋ ਹਮਾਰੇ ਦੋ’ ਦੀ ਤਰ੍ਹਾਂ ਕੰਮ ਰਹੀ ਹੈ ਜਿਸ ਵਿਚ ਮੋਦੀ-ਸ਼ਾਹ ਅਤੇ ਅੰਬਾਨੀ-ਅਡਾਨੀ ਇਹ ਚਾਰੇ ਸਰਕਾਰ ਚਲਾ ਰਹੇ ਹਨ। ਜ਼ਿਕਰਯੋਗ ਹੈ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ 18 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਪਹਿਲੇ ਪੜਾਅ ਵਿੱਚ ਚੋਣ ਲੜ ਰਹੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ। ਜੰਮੂ-ਕਸ਼ਮੀਰ ਵਿਧਾਨ ਸਭਾ ਦੇ 90 ਮੈਂਬਰਾਂ ਦੀ ਚੋਣ ਲਈ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਣੀ ਹੈ। -ਪੀਟੀਆਈ

Advertisement

 

ਇਹ ਵੀ ਪੜ੍ਹੋ...

  1. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਦੌਰੇ ’ਤੇ ਸਿੰਗਾਪੁਰ ਪੁੱਜੇ
  2. ਬੇਅਦਬੀ ਮਾਮਲਾ: ਕੁੰਵਰ ਵਿਜੇ ਪ੍ਰਤਾਪ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ
  3. ਰਿਸ਼ਵਤਖ਼ੋਰੀ ਬਾਰੇ ਰਿਪੋਰਟ ਦੇ ਮੁੱਦੇ ਉਤੇ ਸਪੀਕਰ ਦੇ ਯੂ-ਟਰਨ ’ਤੇ ਬਾਜਵਾ ਨੇ ਉਠਾਏ ਸਵਾਲ

# Jammu Kashmir #Rahul Gandhi

Advertisement
Tags :
Jammu Kashmir Electionsleader of oppositionLOP Rahul GandhiRahul Gandhi