Z-Morh Tunnel ਪ੍ਰਧਾਨ ਮੰਤਰੀ ਵੱਲੋਂ ਜੰਮੂ ਕਸ਼ਮੀਰ ਵਿਚ ਜ਼ੈੱਡ-ਮੋੜ ਸੁਰੰਗ ਦਾ ਉਦਘਾਟਨ
01:07 PM Jan 13, 2025 IST
Advertisement
ਸ੍ਰੀਨਗਰ, 13 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਸੋਨਮਰਗ ਇਲਾਕੇ ਵਿਚ ਰਣਨੀਤਕ ਪੱਖੋਂ ਅਹਿਮ ਜ਼ੈੱਡ-ਮੋੜ ਸੁਰੰਗ ਦਾ ਉਦਘਾਟਨ ਕੀਤਾ ਹੈ। ਸੁਰੰਗ ਖੁੱਲ੍ਹਣ ਮਗਰੋਂ ਸੈਲਾਨੀਆਂ ਦੀ ਹੁਣ ਪੂਰਾ ਸਾਲ ਇਸ ਸੈਲਾਨੀ ਰਿਜ਼ੌਰਟ ਤੱਕ ਰਸਾਈ ਸੰਭਵ ਹੋ ਜਾਵੇਗੀ। ਸ੍ਰੀ ਮੋਦੀ 2700 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦੇ ਉਦਘਾਟਨ ਮਗਰੋਂ ਸੁਰੰਗ ਦੇ ਅੰਦਰ ਗਏ ਤੇ ਉਨ੍ਹਾਂ ਪ੍ਰਾਜੈਕਟ ਨਾਲ ਜੁੜੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਕੀਤੇ ਕੰਮ ਦੀ ਸ਼ਲਾਘਾ ਕੀਤੀ। ਸੁਰੰਗ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਮੁੱਖ ਮੰਤਰੀ ਉਮਰ ਅਬਦੁੱਲਾ ਵੀ ਮੌਜੂਦ ਸਨ। ਪੀਟੀਆਈ
Advertisement
Advertisement
Advertisement