For the best experience, open
https://m.punjabitribuneonline.com
on your mobile browser.
Advertisement

ਦੇਸ਼ ਦੀ ਤਰੱਕੀ ਲਈ ਕੰਮ ਕਰ ਰਹੇ ਹਨ ਪ੍ਰਧਾਨ ਮੰਤਰੀ: ਬਿੱਟੂ

08:34 AM Apr 13, 2024 IST
ਦੇਸ਼ ਦੀ ਤਰੱਕੀ ਲਈ ਕੰਮ ਕਰ ਰਹੇ ਹਨ ਪ੍ਰਧਾਨ ਮੰਤਰੀ  ਬਿੱਟੂ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਅਪਰੈਲ
ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਲਾਘਾਯੋਗ ਕਾਰਜ ਕਰ ਰਹੇ ਹਨ ਇਸ ਲਈ ਭਾਜਪਾ ਨੂੰ ਮੁੜ ਸੱਤਾ ਸੌਂਪਣ ਲਈ ਲੋਕਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਅੱਜ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਸਮੇਤ ਸੀਨੀਅਰ ਭਾਜਪਾ ਆਗੂ ਓਮ ਦੱਤ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਿੱਟੂ ਅਤੇ ਧੀਮਾਨ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਮਹੇਸ਼ ਸ਼ਰਮਾ, ਹਰਸ਼ ਸ਼ਰਮਾ, ਸੁਮਿਤ ਟੰਡਨ, ਡਾ. ਸਤੀਸ਼ ਕੁਮਾਰ, ਸੰਜੀਵ ਚੌਧਰੀ, ਅਸ਼ੋਕ ਰਾਣਾ, ਨਰੇਸ਼ ਗੋਗਨਾ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×