ਪ੍ਰਧਾਨ ਮੰਤਰੀ ਮੋਦੀ ਵੱਲੋਂ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
12:47 PM May 11, 2025 IST
ਨਵੀਂ ਦਿੱਲੀ, 11 ਮਈ
Advertisement
ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਨੂੰ ਲੈ ਕੇ ਬਣੀ ਸਹਿਮਤੀ ਤੋਂ ਇਕ ਦਿਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਸਣੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਬੈਠਕ ਵਿਚ ਐੱਨਐੱਸਏ ਅਜੀਤ ਡੋਵਾਲ, ਚੀਫ਼ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ ਤੇ ਤਿੰਨਾਂ ਸੈਨਾਵਾਂ ਦੇ ਮੁਖੀ ਮੌਜੂਦ ਸਨ।
Advertisement
ਭਾਰਤ ਨੇ ਸ਼ਨਿੱਚਰਵਾਰ ਰਾਤ ਨੂੰ ਪਾਕਿਸਤਾਨ ’ਤੇ ਜੰਗਬੰਦੀ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਸੀ ਅਤੇ ਇਸ ਨੂੰ ਇਨ੍ਹਾਂ ਉਲੰਘਣਾਵਾਂ ਨੂੰ ਹੱਲ ਕਰਨ ਲਈ ‘ਢੁਕਵੇਂ ਕਦਮ’ ਚੁੱਕਣ ਅਤੇ ਸਥਿਤੀ ਨਾਲ ‘ਗੰਭੀਰਤਾ ਅਤੇ ਜ਼ਿੰਮੇਵਾਰੀ’ ਨਾਲ ਨਜਿੱਠਣ ਲਈ ਕਿਹਾ ਸੀ। -ਪੀਟੀਆਈ
Advertisement