ਪ੍ਰਧਾਨ ਮੰਤਰੀ ਮੋਦੀ ਨੇ ਅਵਨੀ ਨੂੰ ਵਧਾਈ ਦਿੱਤੀ
08:33 AM Sep 03, 2024 IST
Advertisement
ਨਵੀਂ ਦਿੱਲੀ, 2 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਾਲੰਪਿਕ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਨਿਸ਼ਾਨੇਬਾਜ਼ ਅਵਨੀ ਲੇਖਰਾ ਨੂੰ ਅੱਜ ਫੋਨ ’ਤੇ ਵਧਾਈ ਦਿੱਤੀ। ਅਵਨੀ ਨੇ ਪੈਰਿਸ ਪੈਰਾਲੰਪਿਕ ਵਿੱਚ ਮਹਿਲਾ 10 ਮੀਟਰ ਏਅਰ ਰਾਈਫਲ (ਐੱਸਐੱਚ1) ਵਰਗ ਵਿੱਚ ਰਿਕਾਰਡ ਤੋੜਦਿਆਂ ਸੋਨ ਤਗ਼ਮਾ ਜਿੱਤਿਆ ਸੀ। ਅਵਨੀ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਮੋਦੀ ਨੇ ਕਿਹਾ ਕਿ ਉਹ ਵਧੀਆ ਖੇਡ ਰਹੀ ਹੈ। ਉਨ੍ਹਾਂ ਉਸ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਅਵਨੀ ਨੇ ਕਿਹਾ ਕਿ ਉਹ ਸ਼ਾਂਤੀ ਨਾਲ ਖੇਡੀ ਤੇ ਦਬਾਅ ਨਹੀਂ ਲਿਆ। ਉਸ ਨੇ ਤਿੰਨ ਸਾਲ ਪਹਿਲਾਂ ਟੋਕੀਓ ਪੈਰਾਲੰਪਿਕ ’ਚ ਵੀ ਸੋਨ ਤਮਗਾ ਜਿੱਤਿਆ ਸੀ। -ਪੀਟੀਆਈ
Advertisement
Advertisement
Advertisement