For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

10:45 AM Apr 13, 2025 IST
ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ
Advertisement

ਨਵੀਂ ਦਿੱਲੀ, 13 ਅਪਰੈਲ
PM Modi greets people on Baisakhi ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ‘ਅਸੀਂ ਹਮੇਸ਼ਾ ਇਕਜੁੱਟਤਾ, ਸ਼ੁਕਰਗੁਜ਼ਾਰੀ ਅਤੇ ਨਵੀਨੀਕਰਨ ਦੀ ਭਾਵਨਾ ਦਾ ਜਸ਼ਨ ਮਨਾਈਏ।’ ਵਿਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦੀ ਹੈ। ਇਸ ਨੂੰ ਮੁੱਖ ਤੌਰ ’ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੀ ਫ਼ਸਲ ਦੇ ਜਸ਼ਨ ਵਜੋਂ ਦੇਖਿਆ ਜਾਂਦਾ ਹੈ।

Advertisement

Advertisement
Advertisement

ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਲਿਖਿਆ, ‘‘ਸਾਰਿਆਂ ਨੂੰ ਖੁਸ਼ੀ ਭਰੀ ਵਿਸਾਖੀ ਦੀ ਕਾਮਨਾ! ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਨਵੀਂ ਉਮੀਦ, ਖੁਸ਼ੀ ਅਤੇ ਭਰਪੂਰਤਾ ਲਿਆਵੇ। ਅਸੀਂ ਹਮੇਸ਼ਾ ਇਕਜੁੱਟਤਾ, ਸ਼ੁਕਰਗੁਜ਼ਾਰੀ ਅਤੇ ਨਵੀਨੀਕਰਨ ਦੀ ਭਾਵਨਾ ਦਾ ਜਸ਼ਨ ਮਨਾਈਏ।’’

PM Modi pays tribute to Jallianwala Bagh massacre victims ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਵੱਖਰੀ ਪੋਸਟ ਵਿਚ ਜੱਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਪੀੜਤਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ‘ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਅਜਿੱਤ ਜਜ਼ਬੇ ਨੂੰ ਯਾਦ ਰੱਖਣਗੀਆਂ।’’ ਸਾਲ 1919 ਵਿੱਚ ਅੱਜ ਦੇ ਦਿਨ ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ਼ ਵਿੱਚ ਬ੍ਰਿਟਿਸ਼ ਫੌਜਾਂ ਨੇ ਰੋਲਟ ਐਕਟ, ਜਿਸ ਨੇ ਬਸਤੀਵਾਦੀ ਪ੍ਰਸ਼ਾਸਨ ਨੂੰ ਦਮਨਕਾਰੀ ਸ਼ਕਤੀਆਂ ਦਿੱਤੀਆਂ ਸਨ, ਵਿਰੁੱਧ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ (ਜਿਨ੍ਹਾਂ ਵਿਚ ਬੱਚੇ, ਬਜ਼ੁਰਗ ਤੇ ਮਹਿਲਾਵਾਂ ਵੀ ਸ਼ਾਮਲ ਸਨ) ’ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਈਆਂ ਸਨ।

ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਅਸੀਂ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਅਦੁੱਤੀ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਣਗੀਆਂ। ਇਹ ਸੱਚਮੁੱਚ ਸਾਡੇ ਦੇਸ਼ ਦੇ ਇਤਿਹਾਸ ਦਾ ਇੱਕ ਕਾਲਾ ਅਧਿਆਇ ਸੀ। ਉਨ੍ਹਾਂ ਦੀ ਕੁਰਬਾਨੀ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਇੱਕ ਵੱਡਾ ਮੋੜ ਬਣੀ।’’ ਪੀਟੀਆਈ

Advertisement
Tags :
Author Image

Advertisement