ਪ੍ਰਧਾਨ ਮੰਤਰੀ ਮੋਦੀ ਨੇ ਵੰਡ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ
11:08 AM Aug 14, 2024 IST
ਨਵੀਂ ਦਿੱਲੀ, 14 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵੰਡ ਦੇ ਯਾਦਗਾਰੀ ਦਿਹਾੜੇ ਮੌਕੇ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਅੱਜ ਦੇ ਦਿਨ ਉਹ ਰਾਸ਼ਟਰ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਉਂਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸਾਲ 2021 ਵਿੱਚ 14 ਅਗਸਤ ਨੂੰ ਵੰਡ ਦੇ ਭਿਆਨਕ ਯਾਦਗਾਰ ਦਿਹਾੜੇ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਸ੍ਰੀ ਮੋਦੀ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, "ਵੰਡ ਦੇ ਭਿਆਨਕ ਯਾਦਗਾਰ ਦਿਹਾੜੇ ’ਤੇ ਅਸੀਂ ਉਨ੍ਹਾਂ ਅਣਗਿਣਤ ਲੋਕਾਂ ਨੂੰ ਯਾਦ ਕਰਦੇ ਹਾਂ ਜੋ ਵੰਡ ਕਾਰਨ ਪ੍ਰਭਾਵਿਤ ਹੋਏ ਅਤੇ ਦੁਖੀ ਹੋਏ ਸਨ।" ਉਨ੍ਹਾਂ ਕਿਹਾ ਕਿ ਇਹ ਦਿਨ ਉਨ੍ਹਾ ਸਭ ਲੋਕਾਂ ਦੇ ਸਾਹਸ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੰਡ ਤੋਂ ਪ੍ਰਭਾਵਿਤ ਬਹੁਤ ਸਾਰੇ ਲੋਕਾਂ ਨੇ ਆਪਣਾ ਜੀਵਨ ਨਵੇਂ ਸਿਰੇ ਤੋਂ ਸ਼ੁਰੂ ਕੀਤਾ ਅਤੇ ਵੱਡੀ ਸਫਲ਼ਤਾ ਪ੍ਰਾਪਤ ਕੀਤੀ। ਅੱਜ ਅਸੀਂ ਆਪਣੇ ਦੇਸ਼ ਵਿੱਚ ਏਕਤਾ ਅਤੇ ਭਾਈਚਾਰੇ ਦੇ ਗੱਠਜੋੜ ਦੀ ਹਮੇਸ਼ਾ ਰੱਖਿਆ ਕਰਨ ਲਈ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਉਂਦੇ ਹਾਂ। -ਪੀਟੀਆਈ
Advertisement
Advertisement