ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵੰਡ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ

06:54 AM Aug 15, 2024 IST

ਨਵੀਂ ਦਿੱਲੀ:

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵੰਡ ਦੇ ਯਾਦਗਾਰੀ ਦਿਹਾੜੇ ਮੌਕੇ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਅੱਜ ਦੇ ਦਿਨ ਉਹ ਰਾਸ਼ਟਰ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸਾਲ 2021 ਵਿੱਚ 14 ਅਗਸਤ ਨੂੰ ਵੰਡ ਦੇ ਭਿਆਨਕ ਯਾਦਗਾਰ ਦਿਹਾੜੇ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਸ੍ਰੀ ਮੋਦੀ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, “ਵੰਡ ਦੇ ਭਿਆਨਕ ਯਾਦਗਾਰ ਦਿਹਾੜੇ ’ਤੇ ਅਸੀਂ ਉਨ੍ਹਾਂ ਅਣਗਿਣਤ ਲੋਕਾਂ ਨੂੰ ਯਾਦ ਕਰਦੇ ਹਾਂ ਜੋ ਵੰਡ ਕਾਰਨ ਪ੍ਰਭਾਵਿਤ ਹੋਏ ਅਤੇ ਦੁਖੀ ਹੋਏ ਸਨ।” ਉਨ੍ਹਾਂ ਕਿਹਾ ਕਿ ਇਹ ਦਿਨ ਉਨ੍ਹਾਂ ਸਭ ਲੋਕਾਂ ਦੇ ਸਾਹਸ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੰਡ ਤੋਂ ਪ੍ਰਭਾਵਿਤ ਬਹੁਤ ਸਾਰੇ ਲੋਕਾਂ ਨੇ ਆਪਣਾ ਜੀਵਨ ਨਵੇਂ ਸਿਰੇ ਤੋਂ ਸ਼ੁਰੂ ਕੀਤਾ ਅਤੇ ਵੱਡੀ ਸਫਲ਼ਤਾ ਪ੍ਰਾਪਤ ਕੀਤੀ। ਅੱਜ ਅਸੀਂ ਆਪਣੇ ਦੇਸ਼ ਵਿੱਚ ਏਕਤਾ ਅਤੇ ਭਾਈਚਾਰੇ ਦੇ ਗੱਠਜੋੜ ਦੀ ਹਮੇਸ਼ਾ ਰੱਖਿਆ ਕਰਨ ਲਈ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਉਂਦੇ ਹਾਂ। -ਪੀਟੀਆਈ

Advertisement
Advertisement
Tags :
Independence dayMP Narendra ModiPunjabi khabarPunjabi NewsTribute
Advertisement