ਪ੍ਰਧਾਨ ਮੰਤਰੀ ਮੋਦੀ ਵੱਲੋਂ ਆਬੂ ਧਾਬੀ ਦੇ ‘ਕਰਾਊਨ ਪ੍ਰਿੰਸ’ ਨਾਲ ਗੱਲਬਾਤ
02:35 PM Sep 09, 2024 IST
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ ਖ਼ਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਰਾਇਟਰਜ਼
ਨਵੀਂ ਦਿੱਲੀ, 9 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ ਖ਼ਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਵਿਆਪਕ ਗੱਲਬਾਤ ਕੀਤੀ ਅਤੇ ਦੋਵੇਂ ਦੇਸ਼ਾਂ ਵਿਚਾਲੇ ਸਮੁੱਚੇ ਰਣਨੀਤਕ ਸਬੰਧਾਂ ਨੂੰ ਬੜ੍ਹਾਵਾ ਦੇਣ ’ਤੇ ਧਿਆਨ ਕੇਂਦਰਿਤ ਕੀਤਾ। ਨਾਹਯਾਨ ਆਪਣੇ ਦੋ ਰੋਜ਼ਾ ਭਾਰਤ ਦੌਰੇ ਤਹਿਤ ਐਤਵਾਰ ਨੂੰ ਨਵੀਂ ਦਿੱਲੀ ਪੁੱਜੇ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ, ‘‘ਇਕ ਨੇੜਲੇ ਦੋਸਤ ਦਾ ਨਿੱਘਾ ਸਵਾਗਤ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਵਿੱਚ ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ ਖ਼ਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦਾ ਸਵਾਗਤ ਕੀਤਾ।’’ ਉਨ੍ਹਾਂ ਕਿਹਾ, ‘‘ਭਾਰਤ-ਸੰਯੁਕਤ ਅਰਬ ਅਮੀਰਾਤ ਦੁਵੱਲੇ ਸਬੰਧਾਂ ਦੇ ਪੂਰੇ ਵਰਣਕ੍ਰਮ ਅਤੇ ਸਹਿਯੋਗ ਦੇ ਭਵਿੱਖ ਦੇ ਖੇਤਰਾਂ ’ਤੇ ਚਰਚਾ ਹੋਣੀ ਹੈ।’’ -ਪੀਟੀਆਈ
Advertisement
Advertisement
Prime Minister Modi Meets Abu Dhabi Crown Prince
Advertisement