ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਮੋਦੀ ਦਾ ਕੁਵੈਤ ਦੌਰਾ ਅੱਜ ਤੋਂ

06:05 AM Dec 21, 2024 IST

ਨਵੀਂ ਦਿੱਲੀ:

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ਨਿਚਰਵਾਰ ਨੂੰ ਕੁਵੈਤ ਦੇ ਦੋ ਰੋਜ਼ਾ ਦੌਰੇ ’ਤੇ ਜਾ ਰਹੇ ਹਨ। ਉਹ ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ-ਸਬਾਹ ਦੇ ਸੱਦੇ ’ਤੇ ਉਥੋਂ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1981 ’ਚ ਕੁਵੈਤ ਦਾ ਦੌਰਾ ਕੀਤਾ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਸ ਯਾਤਰਾ ਨਾਲ ਦੁਵੱਲੇ ਸਬੰਧਾਂ ’ਚ ਇਕ ਨਵਾਂ ਯੁੱਗ ਸ਼ੁਰੂ ਕਰਨ ’ਚ ਸਹਾਇਤਾ ਮਿਲੇਗੀ। ਮੰਤਰਾਲੇ ਨੇ ਕਿਹਾ ਕਿ ਇਸ ਦੌਰੇ ਨਾਲ ਭਾਰਤ-ਕੁਵੈਤ ਸਬੰਧਾਂ ਨੂੰ ਹੋਰ ਵਧੇਰੇ ਮਜ਼ਬੂਤੀ ਮਿਲੇਗੀ। ਭਾਰਤ ਰੱਖਿਆ ਅਤੇ ਵਪਾਰ ਸਮੇਤ ਕਈ ਖੇਤਰਾਂ ’ਚ ਸਬੰਧਾਂ ਨੂੰ ਮਜ਼ਬੂਤ ਬਣਾਉਣ ਦਾ ਇੱਛੁਕ ਹੈ। ਯਾਤਰਾ ਦੌਰਾਨ ਮੋਦੀ ਕੁਵੈਤ ਦੇ ਆਗੂਆਂ ਦੇ ਨਾਲ ਨਾਲ ਉਥੇ ਰਹਿਣ ਵਾਲੇ ਭਾਰਤੀਆਂ ਨਾਲ ਵੀ ਗੱਲਬਾਤ ਕਰਨਗੇ। -ਪੀਟੀਆਈ

Advertisement
Advertisement