ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਮੋਹਰੀ ਦੇਸ਼ ਬਣਾਇਆ: ਗੇਜਾ ਰਾਮ
09:58 AM May 25, 2024 IST
Advertisement
ਪੱਤਰ ਪ੍ਰੇਰਕ
ਦੋਰਾਹਾ, 24 ਮਈ
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕਿ ਵੱਲੋਂ ਵੋਟਰਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਉਹ ਆਪਣਾ ਜ਼ਿਆਦਾ ਧਿਆਨ ਸ਼ਹਿਰੀ ਵੋਟਰਾਂ ਵੱਲ ਦੇ ਰਹੇ ਹਨ। ਉਨ੍ਹਾਂ ਹਾਲੇ ਪਿੰਡਾਂ ਵੱਲ ਜ਼ਿਆਦਾ ਰੁਖ ਨਹੀਂ ਕੀਤਾ। ਅੱਜ ਗੇਜਾ ਰਾਮ ਨੇ ਦੋਰਾਹਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ਵਿਚ ਹਰ ਵਰਗ ਦਾ ਖਿਆਲ ਰੱਖਿਆ ਹੈ। ਦੇਸ਼ ਨੂੰ ਦੁਨੀਆਂ ਦੇ ਮੋਹਰੀ ਦੇਸ਼ਾਂ ਦੀ ਕਤਾਰ ਵਿਚ ਖੜ੍ਹਾ ਕਰ ਦਿੱਤਾ ਹੈ, ਇਸ ਲਈ ਦੇਸ਼ ਦੀ ਚੜ੍ਹਤ ਬਰਕਰਾਰ ਰੱਖਣ ਲਈ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਮੋਦੀ ਦੇ ਮੁਕਾਬਲੇ ਕਿਸੇ ਪਾਰਟੀ ਕੋਲ ਕੋਈ ਆਗੂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਫ਼ਿਰਕਾਪ੍ਰਸਤ ਤੇ ਪਰਿਵਾਰਵਾਦ ਦੀ ਸ਼ਿਕਾਰ ਪਾਰਟੀ ਹੈ ਜੋ ਲੋਕਾਂ ਦੀਆਂ ਭਾਵਨਾਵਾਂ ਭੜਕਾ ਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ ਪ੍ਰੰਤੂ ਦੇਸ਼ ਦੇ ਲੋਕ ਕਾਂਗਰਸੀ ਆਗੂਆਂ ਨੂੰ ਮੂੰਹ ਨਹੀਂ ਲਾਉਣਗੇ।
Advertisement
Advertisement