ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਸਿੰਗਾਪੁਰ, 5 ਸਤੰਬਰ
PM Narendra Modi Singapore Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਹਮਰੁਤਬਾ ਲਾਰੇਂਸ ਵੋਂਗ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਗੂਆਂ ਨੇ ਦੋਹਾਂ ਦੇਸ਼ਾਂ ਵਿਚਕਾਰ ਦੁਵੱਲੇ ਸਬੰਧਾਂ ਦੇ ਵੱਖ ਵੱਖ ਪਹਿਲੂਆਂ ’ਤੇ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਵੋਂਗ ਦੇ ਸੱਦੇ ’ਤੇ ਦੋ ਰੋਜ਼ਾ ਦੌਰੇ ਲਈ ਇੱਥੇ ਪੁੱਜੇ ਹਨ। ਵੋਂਗ ਨਾਲ ਗੱਲਬਾਤ ਤੋਂ ਪਹਿਲਾਂ ਮੋਦੀ ਦਾ ਸਿੰਗਾਪੁਰ ਸੰਸਦ ਭਵਨ ਵਿੱਚ ਰਸਮੀ ਸਵਾਗਤ ਕੀਤਾ ਗਿਆ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ ਕਿ ਦੋਹਾਂ ਦੇਸ਼ਾਂ ਦੇ ਸਬੰਧਾਂ ਵਿੱਚ ਇੱਕ ਨਵਾਂ ਅਧਿਆਏ: ਇੱਕ ਵਿਆਪਕ ਰਣਨੀਤਕ ਸਾਂਝੇਦਾਰੀ ਤੱਕ ਪਹੁੰਚਿਆ। ਮੁਲਾਕਾਤ ਅਤੇ ਗੱਲਬਾਤ ਤੋਂ ਬਾਅਦ ਚਾਰ ਸਮਝੌਤਿਆਂ ’ਤੇ ਵੀ ਦਸਤਖ਼ਤ ਕੀਤੇ ਗਏ। ਸ੍ਰੀ ਮੋਦੀ ਸਿੰਗਾਪੁਰ ਦੇ ਸੀਨੀਅਰ ਮੰਤਰੀ ਲੀ ਹਸੀਨ ਲੂੰਗ ਅਤੇ ‘ਐਮਰੀਟਸ’ ਸੀਨੀਅਰ ਮੰਤਰੀ ਗੋਹ ਚੋਕ ਟੋਂਗ ਨਾਲ ਵੀ ਮੁਲਾਕਾਤ ਕਰਨਗੇ। ਅੱਜ ਮੋਦੀ ਸਿੰਗਾਪੁਰ ਦੇ ਉਦਯੋਗਪਤੀਆਂ ਨਾਲ ਵੀ ਮੁਲਾਕਾਤ ਤੋਂ ਬਾਅਦ ਦੇਸ਼ ਦੇ ਸੈਮੀਕੰਡਕਟਰ ਸੈਕਟਰ ਨਾਲ ਜੁੜੇ ਲੋਕਾਂ ਨਾਲ ਗੱਲਬਾਤ ਕਰਨਗੇ। -ਪੀਟੀਆਈ