ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ Narendra Modi ਨੇ ‘ਵੀਰ ਬਾਲ ਦਿਵਸ’ ਮੌਕੇ 'ਸਾਹਿਬਜ਼ਾਦਿਆਂ' ਨੂੰ ਸ਼ਰਧਾਂਜਲੀ ਭੇਟ ਕੀਤੀ

10:35 AM Dec 26, 2024 IST

ਨਵੀਂ ਦਿੱਲੀ, 26 ਦਸੰਬਰ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 'ਵੀਰ ਬਾਲ ਦਿਵਸ' ਦੇ ਮੌਕੇ 'ਤੇ 'ਸਾਹਿਬਜ਼ਾਦਿਆਂ' ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ‘ਐਕਸ’ 'ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ 'ਤੇ ਦ੍ਰਿੜ ਰਹੇ । ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ।

ਉਨ੍ਹਾਂ ਲਿਖਿਆ ਕਿ "ਅੱਜ ਵੀਰ ਬਾਲ ਦਿਵਸ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨਮ ਕੀਤਾ।

Advertisement

ਪ੍ਰਧਾਨ ਮੰਤਰੀ ਮੋਦੀ ਅੱਜ ਭਾਰਤ ਮੰਡਪਮ ਨਵੀਂ ਦਿੱਲੀ ਵਿਖੇ ਦੇਸ਼ ਵਿਆਪੀ ਵੀਰ ਬਾਲ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ ਅਤੇ ਸੁਪੋਸ਼ਿਤ ਗ੍ਰਾਮ ਪੰਚਾਇਤ ਅਭਿਆਨ ਦੀ ਸ਼ੁਰੂਆਤ ਕਰਨਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚੇ ਵੀ ਮੌਜੂਦ ਹੋਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ 'ਵੀਰ ਬਾਲ ਦਿਵਸ' ਮਨਾਇਆ ਜਾਵੇਗਾ। -ਏਐੱਨਆਈ

Advertisement
Tags :
narenNarendra ModiVeer Bal Diwas