ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਤਨ ਪਰਤੇ

10:49 AM Jul 11, 2024 IST

ਨਵੀਂ ਦਿੱਲੀ, 11 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਤੇ ਆਸਟਰੀਆ ਦੇ ਦੌਰੇ ਤੋਂ ਬਾਅਦ ਅੱਜ ਵਤਨ ਪਰਤ ਆਏ ਹਨ। ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਉਨ੍ਹਾਂ ਦੀ ਦੋਵਾਂ ਦੇਸ਼ਾਂ ਦੀ ਯਾਤਰਾ ਲਾਭਕਾਰੀ ਰਹੀ ਹੈ ਅਤੇ ਇਸ ਨਾਲ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਏ ਹਨ। ਉਨ੍ਹਾਂ ਆਸਟਰੀਆ ਦੀ ਮਹਿਮਾਨ ਨਿਵਾਜ਼ੀ ਦੀ ਵੀ ਸ਼ਘਾਘਾ ਕੀਤੀ। ਆਸਟਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੈਲੇਨ ਨਾਲ ਉਨ੍ਹਾਂ ਦੀ ਮੀਟਿੰਗ ਵਧੀਆ ਰਹੀ। ਉਨ੍ਹਾਂ ਆਸਟਰੀਆ ਦੇ ਚਾਂਸਲਰ ਕਾਰਲ ਨੇਹਮਰ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਮਸਨੂਈ ਬੌਧਿਕਤਾ ਤੇ ਜਲਵਾਯੂ ਪਰਿਵਰਤਨ ਬਾਰੇ ਹੋਈ ਗੱਲਬਾਤ ਨੂੰ ਇਤਿਹਾਸਕ ਦੱਸਿਆ। ਦੱਸਣਾ ਬਣਦਾ ਹੈ ਕਿ ਸਾਲ 2023 ਲਈ ਭਾਰਤ-ਆਸਟਰੀਆ ਵਿਚਾਲੇ ਦੁਵੱਲਾ ਵਪਾਰ 2.93 ਅਰਬ ਡਾਲਰ ਰਿਹਾ ਸੀ। -ਪੀਟੀਆਈ

Advertisement

Advertisement