ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਅੈੱਸਸੀਓ ਸਿਖ਼ਰ ਸੰਮੇਲਨ ਦੀ ਮੇਜ਼ਬਾਨੀ
11:15 PM Jul 03, 2023 IST
Advertisement
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੈੱਸਸੀਓ ਮੁਲਕਾਂ ਦੇ ਵਰਚੁਅਲ ਸਿਖ਼ਰ ਸੰਮੇਲਨ ਵਿਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਹੋਰਾਂ ਆਗੂਆਂ ਦੀ ਮੇਜ਼ਬਾਨੀ ਕਰਨਗੇ। ਇਹ ਸੰਮੇਲਨ ਭਲਕੇ ਹੋਵੇਗਾ ਤੇ ਖੇਤਰੀ ਸੁਰੱਖਿਆ ਉਤੇ ਕੇਂਦਰਤ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਮੌਕੇ ਸੰਪਰਕ ਤੇ ਵਪਾਰ ਨੂੰ ਹੁਲਾਰਾ ਦੇਣ ਦੇ ਤਰੀਕਿਆਂ ’ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਰੂਸ ਵਿਚ ਪ੍ਰਾਈਵੇਟ ਫ਼ੌਜ ਵੈਗਨਰ ਗਰੁੱਪ ਦੀ ਬਗਾਵਤ ਤੋਂ ਬਾਅਦ ਪੂਤਿਨ ਪਹਿਲੀ ਵਾਰ ਕਿਸੇ ਸਿਖ਼ਰ ਸੰਮੇਲਨ ਵਿਚ ਹਿੱਸਾ ਲੈਣਗੇ। ਭਾਰਤ ਦੀ ਅਗਵਾਈ ਵਿਚ ਹੋ ਰਹੇ ਸ਼ੰਘਾਈ ਸਹਿਯੋਗ ਸੰਗਠਨ (ਅੈੱਸਸੀਓ) ਦੇ ਇਸ ਸੰਮੇਲਨ ’ਚ ਇਰਾਨ ਨੂੰ ਨਵੇਂ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ। ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਸਥਿਤੀ, ਯੂਕਰੇਨ ਸੰਕਟ ਤੇ ਅੈੱਸਸੀਓ ਮੈਂਬਰ ਮੁਲਕਾਂ ਵਿਚਾਲੇ ਸਹਿਯੋਗ ਵਧਾਉਣ ਦੇ ਮੁੱਦੇ ਭਾਰੂ ਰਹਿਣ ਦੀ ਸੰਭਾਵਨਾ ਹੈ। -ਪੀਟੀਆਈ
Advertisement
Advertisement
Advertisement