ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰਗਿਲ ਵਿਜੈ ਦਿਵਸ ਵਿੱਚ ਸ਼ਿਰਕਤ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

10:29 PM Jul 25, 2024 IST

ਨਵੀਂ ਦਿੱਲੀ, 25 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਜੁਲਾਈ ਨੂੰ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਕਰਨਗੇ ਅਤੇ ਕਾਰਗਿਲ ਜੰਗ ਦੌਰਾਨ ਦੇਸ਼ ਲਈ ਜਾਨਾਂ ਵਾਰਨ ਵਾਲੇ ਫੌਜ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇਸ ਤੋਂ ਬਾਅਦ ਸ਼ਿੰਕੁਨ ਲਾ ਟਨਲ ਪ੍ਰਾਜੈਕਟ ਦਾ ਵੀ ਉਦਘਾਟਨ ਕਰਨਗੇ। ਰੱਖਿਆ ਮੰਤਰਾਲ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ 25ਵੇਂ ਕਾਰਗਿਲ ਵਿਜੈ ਦਿਵਸ ਮੌਕੇ 26 ਜੁਲਾਈ ਨੂੰ ਸਵੇਰੇ 9:20 ਵਜੇ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਕਰਨਗੇ ਅਤੇ ਉਨ੍ਹਾਂ ਬਹਾਦਰਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ।’ ਦੱਸਣਾ ਬਣਦਾ ਹੈ ਕਿ ਸ਼ਿੰਕੁਨ ਲਾ ਪ੍ਰਾਜੈਕਟ ਤਹਿਤ 4.1 ਕਿਲੋਮੀਟਰ ਲੰਬੀ ਸੁਰੰਗ ਬਣਾਈ ਜਾਵੇਗੀ ਜੋ ਲੇਹ ਨਾਲ ਹਰ ਮੌਸਮ ਵਿੱਚ ਸੰਪਰਕ ਬਣਾਈ ਰੱਖਣ ਵਿਚ ਮਦਦਗਾਰ ਹੋਵੇਗੀ। ਇਹ ਸੁਰੰਗ ਨਿਮੂ-ਪਦੁਮ-ਦਾਰਚਾ ਸੜਕ ’ਤੇ ਲਗਪਗ 15,800 ਫੁੱਟ ਦੀ ਉਚਾਈ ’ਤੇ ਬਣਾਈ ਜਾਵੇਗੀ। ਇਹ ਸੁਰੰਗ ਮੁਕੰਮਲ ਹੋਣ ਤੋਂ ਬਾਅਦ ਦੁਨੀਆ ਦੀ ਸਭ ਤੋਂ ਉੱਚੀ ਸੁਰੰਗ ਹੋਵੇਗੀ। ਸ਼ਿੰਕੁਨ ਲਾ ਸੁਰੰਗ ਹਥਿਆਰਬੰਦ ਬਲਾਂ ਅਤੇ ਫੌਜੀ ਸਾਜ਼ੋ ਸਾਮਾਨ ਦੀ ਬੇਰੋਕ ਆਵਾਜਾਈ ਨੂੰ ਯਕੀਨੀ ਬਣਾਏਗੀ। ਪੀਟੀਆਈ

Advertisement

Advertisement
Advertisement