For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਕਰਨਗੇ ਦੌਰਾ

10:34 PM Sep 17, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਕਰਨਗੇ ਦੌਰਾ
ਵੰਦੇ ਭਾਰਤ ਰੇਲਾਂ ਨੂੰ ਵਰਚੁਅਲੀ ਝੰਡੀ ਦਿਖਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 17 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋਂ 23 ਸਤੰਬਰ ਤੱਕ ਸੰਯੁਕਤ ਰਾਜ ਅਮਰੀਕਾ ਦਾ ਦੌਰਾ ਕਰਨਗੇ ਜਿਸ ਦੌਰਾਨ ਉਹ ਕੁਆਡ ਸੰਮੇਲਨ ਵਿੱਚ ਹਿੱਸਾ ਲੈਣਗੇ ਅਤੇ ਸੰਯੁਕਤ ਰਾਸ਼ਟਰ ਜਨਰਲ ਦੇ ਨਿਊਯਾਰਕ ਵਿੱਚ ‘ਸਮਿਟ ਆਫ ਦਿ ਫਿਊਚਰ’ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ 21 ਸਤੰਬਰ ਨੂੰ ਵਿਲਮਿੰਗਟਨ, ਡੇਲਾਵੇਅਰ ਵਿੱਚ ਚੌਥੇ ਕੁਆਡ ਲੀਡਰਸ ਸੰਮੇਲਨ ਵਿੱਚ ਹਿੱਸਾ ਲੈਣਗੇ ਜਿਸ ਦੀ ਮੇਜ਼ਬਾਨੀ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਕਰਨਗੇ। ਅਮਰੀਕਾ ਨੇ ਇਸ ਸਾਲ ਭਾਰਤ ਨੂੰ ਕਿਹਾ ਸੀ ਕਿ ਉਹ ਅਗਲੇ ਸਾਲ ਹੋਣ ਵਾਲੇ ਕੁਆਡ ਸੰਮੇਲਨ ਦੀ ਮੇਜ਼ਬਾਨੀ ਕਰੇ ਜਿਸ ਬਾਰੇ ਭਾਰਤ ਨੇ ਸਹਿਮਤੀ ਜਤਾ ਦਿੱਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਕੁਆਡ ਸੰਮੇਲਨ ਵਿਚ ਪਿਛਲੇ ਇੱਕ ਸਾਲ ਵਿਚ ਕੀਤੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਵਿਕਾਸ ਤੇ ਟੀਚਿਆਂ ਲਈ ਏਜੰਡਾ ਤੈਅ ਕੀਤਾ ਜਾਵੇਗਾ।

Advertisement

Advertisement
Advertisement
Author Image

sukhitribune

View all posts

Advertisement