ਭੂਟਾਨ ਦੇ ਪ੍ਰਧਾਨ ਮੰਤਰੀ ਦਾ ਪੰਜ ਰੋਜ਼ਾ ਭਾਰਤ ਦੌਰਾ ਅੱਜ ਤੋਂ
07:08 AM Mar 14, 2024 IST
Advertisement
ਨਵੀਂ ਦਿੱਲੀ: ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇ ਅਹੁਦਾ ਸੰਭਾਲਣ ਮਗਰੋਂ ਆਪਣੀ ਪਹਿਲੀ ਵਿਦੇਸ਼ ਯਾਤਰਾ ਤਹਿਤ ਵੀਰਵਾਰ ਨੂੰ ਭਾਰਤ ਦੇ ਪੰਜ ਰੋਜ਼ਾ ਦੌਰੇ ’ਤੇ ਆਉਣਗੇ। ਵਿਦੇਸ਼ ਮੰਤਰਾਲੇ (ਐੱਮਈਏ) ਨੇ 14 ਤੋਂ 18 ਮਾਰਚ ਤੱਕ ਭੂਟਾਨ ਦੇ ਨੇਤਾ ਦੀ ਯਾਤਰਾ ਦਾ ਐਲਾਨ ਕਰਦਿਆਂ ਕਿਹਾ ਕਿ ਟੋਬਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਦਾ ਮੁੰਬਈ ਜਾਣ ਦਾ ਵੀ ਪ੍ਰੋਗਰਾਮ ਹੈ। -ਪੀਟੀਆਈ
Advertisement
Advertisement
Advertisement