ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ
01:51 PM Jun 10, 2024 IST
ਇਸਲਾਮਾਬਾਦ, 10 ਜੂਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਮੋਦੀ ਨੇ ਐਤਵਾਰ ਨੂੰ ਤੀਜੇ ਕਾਰਜਕਾਲ ਲਈ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸ਼ਰੀਫ, ਭਾਰਤ ਦੇ ਗੁਆਂਢੀ ਦੇਸ਼ ਦੇ ਇਕਲੌਤੇ ਪ੍ਰਧਾਨ ਮੰਤਰੀ, ਜਿਨ੍ਹਾਂ ਨੂੰ ਨਵੀਂ ਦਿੱਲੀ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਸੱਦਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਨੇ ਚੀਨ ਤੋਂ ਵਾਪਸ ਆਉਣ 'ਤੇ ਸ੍ਰੀ ਮੋਦੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Advertisement
Advertisement