ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਡਰੇ ਹੋਏ ਅਤੇ ਅੱਥਰੂ ਵਹਾਉਣ ਵਾਲੇ ਨੇ: ਰਾਹੁਲ

07:02 AM Apr 27, 2024 IST
ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ। -ਫੋਟੋ: ਪੀਟੀਆਈ

ਵਿਜੈਪੁਰਾ (ਕਰਨਾਟਕ), 26 ਅਪਰੈਲ
ਕਾਂਗਰਸ ਦੀ ਆਲੋਚਨਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪਲਟਵਾਰ ਕਰਦਿਆਂ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ‘ਉਹ (ਮੋਦੀ) ਡਰੇ ਹੋਏ ਹਨ ਅਤੇ ਮੰਚ ’ਤੇ ਅੱਥਰੂ ਤੱਕ ਵਹਾ ਸਕਦੇ ਹਨ।’ ਰਾਹੁਲ ਨੇ ਕਾਂਗਰਸ ਸ਼ਾਸਿਤ ਕਰਨਾਟਕ ਦੇ ਵਿਜੈਪੁਰਾ ਜ਼ਿਲ੍ਹਾ ਦਫ਼ਤਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਤੁਸੀਂ ਪ੍ਰਧਾਨ ਮੰਤਰੀ ਦੇ ਭਾਸ਼ਨ ਸੁਣੇ ਹਨ। ਉਹ ਡਰੇ ਹੋਏ ਹਨ। ਹੋ ਸਕਦਾ ਹੈ ਕਿ ਉਹ ਮੰਚ ’ਤੇ ਅੱਥਰੂ ਵਹਾਉਣ ਲੱਗਣ।’’ ਪ੍ਰਧਾਨ ਮੰਤਰੀ ਨੇ ਆਪਣੀਆਂ ਹਾਲ ਹੀ ਵਿੱਚ ਹੋਈਆਂ ਰੈਲੀਆਂ ਦੌਰਾਨ ਕਾਂਗਰਸ ਨੂੰ ‘ਮੰਗਲਸੂਤਰ’, ‘ਦੌਲਤ ਦੀ ਮੁੜ ਵੰਡ’ ਅਤੇ ‘ਵਿਰਾਸਤ ਕਰ’ ਵਰਗੇ ਦੋਸ਼ਾਂ ਨਾਲ ਘੇਰਨ ਦੀ ਕੋਸ਼ਿਸ਼ ਕੀਤੀ ਹੈ।
ਸਾਬਕਾ ਕਾਂਗਰਸ ਪ੍ਰਧਾਨ ਨੇ ਮੋਦੀ ’ਤੇ ਕਈ ਢੰਗਾਂ ਨਾਲ ਲੋਕਾਂ ਦਾ ਧਿਆਨ ਭਟਕਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ, ‘‘ਮੋਦੀ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦੇ ਹਨ। ਕਦੇ ਉਹ ਚੀਨ ਅਤੇ ਪਾਕਿਸਤਾਨ ਦੀ ਗੱਲ ਕਰਦੇ ਹਨ, ਕਦੇ ਉਹ ਤੁਹਾਨੂੰ ਥਾਲੀ ਵਜਾਉਣ ਨੂੰ ਕਹਿਣਗੇ ਅਤੇ ਕਦੀ ਤੁਹਾਨੂੰ ਆਪਣੇ ਮੋਬਾਈਲ ਫੋਨ ’ਤੇ ਟਾਰਚ ਲਾਈਟ ਜਗਾਉਣ ਲਈ ਕਹਿਣਗੇ।’’ ਰਾਹੁਲ ਨੇ ਕਿਹਾ ਕਿ ਭਾਰਤ ਵਿੱਚ ਗਰੀਬੀ, ਬੇਰੁਜ਼ਗਾਰੀ ਅਤੇ ਮਹਿੰਗਾਈ ਸਣੇ ਤਿੰਨ ਤੋਂ ਚਾਰ ਮਹੱਤਵਪੂਰਨ ਮੁੱਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਕਾਂਗਰਸ ਹੀ ਬੇਰੁਜ਼ਗਾਰੀ ਖ਼ਤਮ ਕਰ ਸਕਦੀ ਹੈ, ਮਹਿੰਗਾਈ ਨੂੰ ਕਾਬੂ ਹੇਠ ਕਰ ਸਕਦੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੀ ਉੱਚਿਤ ਹਿੱਸੇਦਾਰੀ ਦਿਵਾ ਸਕਦੀ ਹੈ। ਰਾਹੁਲ ਨੇ ਕਿਹਾ, ‘‘ਮੋਦੀ ਨੇ ਸਿਰਫ਼ ਗਰੀਬ ਲੋਕਾਂ ਦਾ ਪੈਸਾ ਲੁੱਟਿਆ ਹੈ। ਉਨ੍ਹਾਂ ਨੂੰ ਕੁੱਝ ਲੋਕਾਂ ਨੇ ਹੀ ਅਰਬਪਤੀ ਬਣਾਇਆ ਹੈ। ਦੇਸ਼ ਵਿੱਚ ਕਰੀਬ 22 ਜਣੇ ਹਨ, ਜਿਨ੍ਹਾਂ ਦੀ ਦੌਲਤ ਦੇਸ਼ ਦੇ 70 ਕਰੋੜ ਲੋਕਾਂ ਦੀ ਜਾਇਦਾਦ ਦੇ ਬਰਾਬਰ ਹੈ। ਦੇਸ਼ ਦੀ 40 ਫ਼ੀਸਦੀ ਦੌਲਤ ’ਤੇ ਸਿਰਫ਼ ਇੱਕ ਫ਼ੀਸਦੀ ਲੋਕ ਕੰਟਰੋਲ ਰੱਖਦੇ ਹਨ।’’
ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਦਲਿਤਾਂ, ਹੋਰ ਪੱਛੜੇ ਵਰਗ ਦੇ ਲੋਕਾਂ, ਘੱਟ ਗਿਣਤੀਆਂ ਅਤੇ ਜਨਰਲ ਵਰਗ ਦੇ ਗਰੀਬ ਲੋਕਾਂ ਲਈ ਕੋਈ ਗੁੰਜਾਇਸ਼ ਨਹੀਂ ਹੈ। ਰਾਹੁਲ ਨੇ ਕਿਹਾ, ‘‘ਮੈਂ ਤੁਹਾਨੂੰ ਸਿਰਫ਼ ਇੱਕ ਵਾਕ ਵਿੱਚ ਆਪਣੀ ਗੱਲ ਸਾਫ਼ ਕਰ ਦੇਵਾਂਗਾ। ਮੋਦੀ ਨੇ ਇਨ੍ਹਾਂ ਅਰਬਪਤੀਆਂ ਨੂੰ ਜੋ ਦੌਲਤ ਦਿੱਤੀ ਹੈ, ਉਹ ਪੈਸਾ ਅਸੀਂ ਦੇਸ਼ ਦੇ ਗਰੀਬ ਲੋਕਾਂ ਨੂੰ ਦੇਣ ਜਾ ਰਹੇ ਹਾਂ।’’ ਕਾਂਗਰਸ ਨੇਤਾ ਨੇ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ‘ਅਗਨੀਵੀਰ’ ਯੋਜਨਾ ਨੂੰ ਖ਼ਤਮ ਕਰ ਦੇਵੇਗੀ। ਰਾਹੁਲ ਨੇ ਮੋਦੀ ’ਤੇ ਦੋਸ਼ਪੂਰਨ ਜੀਐੱਸਟੀ ਪ੍ਰਣਾਲੀ ਲਾਗੂ ਕਰਨ ਦਾ ਦੋਸ਼ ਲਾਇਆ। -ਪੀਟੀਆਈ

Advertisement

Advertisement
Advertisement