ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਪ੍ਰਧਾਨ ਮੰਤਰੀ: ਉਮਰ ਅਬਦੁੱਲਾ
10:03 PM Oct 08, 2024 IST
Advertisement
ਸ੍ਰੀਨਗਰ, 8 ਅਕਤੂਬਰ
ਨੈਸ਼ਨਲ ਕਾਨਫਰੰਸ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ ਨੂੰ ਰਾਜ ਦਾ ਦਰਜਾ ਬਹਾਲ ਕਰਕੇ ‘ਸਨਮਾਨਯੋਗ ਕੰਮ’ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਬਹੁਤ ਸਾਰੀਆਂ ਚੀਜ਼ਾਂ ਕੀਤੀਆਂ ਜਾ ਸਕਦੀਆਂ ਹਨ ਤੇ ਸਪੱਸ਼ਟ ਤੌਰ ’ਤੇ ਕੁਝ ਚੀਜ਼ਾਂ ਨਹੀਂ ਹੋ ਸਕਦੀਆਂ ਪਰ ਉਹ ਉਮੀਦ ਕਰਦੇ ਹਨ ਕਿ ਜੰਮੂ-ਕਸ਼ਮੀਰ ਹਮੇਸ਼ਾ ਲਈ ਕੇਂਦਰ ਸ਼ਾਸਤ ਪ੍ਰਦੇਸ਼ ਨਹੀਂ ਰਹੇਗਾ। ਉਹ ਉਮੀਦ ਕਰਦੇ ਹਨ ਕਿ ਪ੍ਰਧਾਨ ਮੰਤਰੀ ਸਨਮਾਨਜਨਕ ਕੰਮ ਕਰਨਗੇ ਅਤੇ ਜਲਦੀ ਤੋਂ ਜਲਦੀ ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨਗੇ, ਇਸ ਤੋਂ ਬਾਅਦ ਉਨ੍ਹਾਂ ਦਾ ਚੋਣ ਮੈਨੀਫੈਸਟੋ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਯੂਟੀ ਦੇ ਲੋਕਾਂ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨਗੇ।
ਸ੍ਰੀ ਉਮਰ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਜਲਦੀ ਤੋਂ ਜਲਦੀ ਹੋਣਾ ਚਾਹੀਦਾ ਹੈ।
Advertisement
Advertisement
Advertisement