ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਰੇਲ ਹਾਦਸੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਰੇਲ ਮੰਤਰੀ ਤੋਂ ਸ਼ੁਰੂਆਤ ਕਰਨ: ਕਾਂਗਰਸ

06:36 PM Jun 04, 2023 IST

ਨਵੀਂ ਦਿੱਲੀ, 4 ਜੂਨ

Advertisement

ਕਾਂਗਰਸ ਨੇ ਉੜੀਸਾ ਰੇਲ ਤ੍ਰਾਸਦੀ ਨੂੰ ਲੈ ਕੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ‘ਪੀਆਰ ਡਰਾਮੇਬਾਜ਼ੀਆਂ’ ਨੇ ਭਾਰਤੀ ਰੇਲਵੇ ਦੀਆਂ ‘ਗੰਭੀਰ ਕਮੀਆਂ, ਅਪਰਾਧਿਕ ਲਾਪ੍ਰਵਾਹੀ ਅਤੇ ਰੱਖਿਆ ਤੇ ਸੁਰੱਖਿਆ ਪ੍ਰਤੀ ਪੂਰੀ ਅਣਦੇਖੀ’ ਨੂੰ ਢੱਕ ਦਿੱਤਾ ਹੈ। ਵਿਰੋਧੀ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤ ਰੇਲਵੇ ਤੇ ਲੋਕਾਂ ‘ਤੇ ਪਾਏ ਇਸ ‘ਰੋਲੇ-ਘਚੋਲੇ’ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਕਾਂਗਰਸ ਦੇ ਸੰਸਦ ਮੈਂਬਰ ਸ਼ਕਤੀਸਿੰਹ ਗੋਹਿਲ ਤੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਦੋਸ਼ ਲਾਇਆ ਕਿ ਉੜੀਸਾ ਰੇਲ ਤ੍ਰਾਸਦੀ ‘ਸਿਰੇ ਦੀ ਲਾਪ੍ਰਵਾਹੀ, ਸਿਸਟਮ ਵਿੱਚ ਗੰਭੀਰ ਖਾਮੀਆਂ ਤੇ ਅਯੋਗਤਾ ਕਾਰਨ’ ਮਨੁੱਖ ਵੱਲੋਂ ਕੀਤੀ ਤਬਾਹੀ ਹੈ। ਖੇੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਿਨ੍ਹਾਂ ਐਲਾਨ ਕੀਤਾ ਸੀ ਕਿ ਦੋਸ਼ੀਆਂ ਨੂੰ ਸਜ਼ਾ ਮਿਲੇਗੀ, ਸਭ ਤੋਂ ਪਹਿਲਾਂ ਰੇਲ ਮੰਤਰੀ ਤੋਂ ਸ਼ੁਰੂਆਤ ਕਰਨ। ਉਨ੍ਹਾਂ ਕਿਹਾ, ”ਅਸੀਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਸਤੀਫੇ ਦੀ ਮੰਗ ਕਰਦੇ ਹਾਂ। ਇਸ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ।” -ਪੀਟੀਆਈ

Advertisement
Advertisement
Advertisement