ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਨੇ ਪੀਐੱਮਏਵਾਈ ਲਾਭਪਾਤਰੀਆਂ ਦੇ ਘਰਾਂ ਦਾ ਦੌਰਾ ਕੀਤਾ

12:32 PM Sep 17, 2024 IST
ਪੀਐੱਮਏਵਾਈ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ। ਫੋਟੋ ਪੀਟੀਆਈ

ਭੁਵਨੇਸ਼ਵਰ, 17 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭੁਵਨੇਸ਼ਵਰ ਵਿੱਚ ਗਡਕਾਨਾ ਵਿੱਚ ਪੀਐੱਮਏਵਾਈ ਸ਼ਹੀਰੀ ਸਕੀਮ ਦੇ ਲਾਭਪਾਤਰੀਆਂ ਦੇ ਘਰਾਂ ਦਾ ਦੌਰਾ ਕੀਤਾ।ਇਸ ਦੌਰਾਨ ਉਨ੍ਹਾਂ ਨਾਲ ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਵੀ ਮੌਜੂਦ ਸਨ। ਸ੍ਰੀ ਮੋਦੀ ਨੇ ਆਵਾਸ ਯੋਜਨਾ-ਸ਼ਹਿਰੀ ਦੇ ਲਾਭਪਾਤਰੀਆਂ ਨਾਲ ਲਗਭਗ 30 ਮਿੰਟ ਬਿਤਾਏ ਅਤੇ ਗੱਲਬਾਤ ਕੀਤੀ।
ਇਸ ਮੌਕੇ ਉਥੋਂ ਦੇ ਵਸਨੀਕਾਂ ਨੇ 'ਅੰਗ ਵਸਤਰ' (ਕੱਪੜਾ) ਚੜ੍ਹਾ ਕੇ ਅਤੇ ਮੱਥੇ 'ਤੇ ਚੰਦਨ ਦੀ ਲੱਕੜ ਦਾ ਲੇਪ ਲਗਾ ਕੇ ਉਨ੍ਹਾਂ ਦਾ ਰਵਾਇਤੀ ਤੌਰ ’ਤੇ ਸਵਾਗਤ ਕੀਤਾ। ਉੜੀਸਾ ਦੌਰੇ ਦੌਰਾਨ ਬੀਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੈ ਕੇ ਗਡਕਾਨਾ ਤੱਕ ਵੱਡੀ ਗਿਣਤੀ ’ਚ ਲੋਕ ਮੋਦੀ ਦਾ ਸਵਾਗਤ ਕਰਨ ਲਈ ਸੜਕਾਂ ਦੇ ਦੋਵੇਂ ਪਾਸੇ ਇਕੱਠੇ ਹੋਏ। ਇਸ ਲਾਭਤਾਪਰੀ ਦੇ ਗ੍ਰਹਿ ਪ੍ਰਵੇਸ਼ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰ ਦਾ ਉਦਘਾਟਨ ਵੀ ਕੀਤਾ। - ਪੀਟੀਆਈ

Advertisement

Advertisement