For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਦੀ ਜਲੰਧਰ ਚੋਣ ਰੈਲੀ ਭਲਕੇ

08:49 PM May 23, 2024 IST
ਪ੍ਰਧਾਨ ਮੰਤਰੀ ਦੀ ਜਲੰਧਰ ਚੋਣ ਰੈਲੀ ਭਲਕੇ
Paramilitary forces deployed ahead of PM Modi Rally in Jalandhar on Thursday. Tribune Photo Malkiat Singh
Advertisement

ਨਿੱਜੀ ਪੱਤਰ ਪ੍ਰੇਰਕ

Advertisement

ਜਲੰਧਰ, 23 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਚੋਣ ਰੈਲੀ ਲਈ ਜਲੰਧਰ ਪਹੁੰਚ ਰਹੇ ਹਨ। ਉਨ੍ਹਾਂ ਦੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਗੁਜਰਾਤ ਦੀ ਪੁਲੀਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਦੋ ਦਿਨ ਪਹਿਲਾਂ ਹੀ ਗੁਜਰਾਤ ਦੀ ਪੁਲੀਸ ਜਲੰਧਰ ਪਹੁੰਚ ਗਈ ਸੀ। ਸਥਾਨਕ ਪੀਏਪੀ ਦੀ ਗਰਾਉਂਡ ਵਿੱਚ ਸ਼ਾਮ ਚਾਰ ਵਜੇ ਪ੍ਰਧਾਨ ਮੰਤਰੀ ਮੋਦੀ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਧਰ ਕਿਸਾਨਾਂ ਵੱਲੋਂ ਵੀ ਪ੍ਰਧਾਨ ਮੰਤਰੀ ਦੀ ਆਮਦ ਮੌਕੇ ਵਿਰੋਧ ਕਰਨ ਅਤੇ ਕਾਲੇ ਝੰਡੇ ਦਿਖਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਪੁਲੀਸ ਕਿਸਾਨ ਆਗੂਆਂ ਦੀਆਂ ਹਰਕਤਾਂ ’ਤੇ ਬਾਜ਼ ਅੱਖ ਰੱਖ ਰਹੀ ਹੈ।

Advertisement
Author Image

A.S. Walia

View all posts

Advertisement
Advertisement
×