For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਦਾ ਰਾਜ ਸਭਾ ’ਚ ਭਾਸ਼ਣ; ਵਿਰੋਧੀ ਧਿਰ ਵੱਲੋਂ ਵਾਕਆਊਟ

01:50 PM Jul 03, 2024 IST
ਪ੍ਰਧਾਨ ਮੰਤਰੀ ਦਾ ਰਾਜ ਸਭਾ ’ਚ ਭਾਸ਼ਣ  ਵਿਰੋਧੀ ਧਿਰ ਵੱਲੋਂ ਵਾਕਆਊਟ
**EDS: SCREENSHOT VIA SANSAD TV** New Delhi: Opposition Members walkout of the Rajya Sabha during Prime Minister Narendra Modi's reply to the Motion of Thanks on the President's Address in the House, in New Delhi, Wednesday, July 3, 2024. (PTI Photo)(PTI07_03_2024_000123B)
Advertisement

ਨਵੀਂ ਦਿੱਲੀ, 3 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਸਾਰੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਹਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 60 ਸਾਲਾਂ ਬਾਅਦ ਅਜਿਹਾ ਹੋਇਆ ਹੈ ਕਿ 10 ਸਾਲਾਂ ਬਾਅਦ ਮੁੜ ਉਹੀ ਸਰਕਾਰ ਵਾਪਸ ਆਈ ਹੈ ਪਰ ਇਹ ਗੱਲ ਕਈਆਂ ਨੂੰ ਹਜ਼ਮ ਨਹੀਂ ਹੋ ਰਹੀ। ਇਸ ਤੋਂ ਬਾਅਦ ਸਦਨ ਵਿਚ ਹੰਗਾਮਾ ਹੋ ਗਿਆ। ਪ੍ਰਧਾਨ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਹੰਗਾਮਾ ਕਰਦੀ ਰਹੀ। 32 ਮਿੰਟ ਦੇ ਭਾਸ਼ਣ ਤੋਂ ਬਾਅਦ ਵਿਰੋਧੀ ਧਿਰ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ। ਇਸ ’ਤੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਉਹ ਉਨ੍ਹਾਂ ਤੋਂ ਨਹੀਂ ਬਲਕਿ ਸੰਵਿਧਾਨ ਤੋਂ ਮੂੰਹ ਮੋੜ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ (ਵਿਰੋਧੀ ਧਿਰ) ਦੇਸ਼ ਵਾਸੀਆਂ ਵੱਲੋਂ ਦਿੱਤੇ ਫਤਵੇ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ ਤੇ ਉਹ ਹੁਣ ਮੈਦਾਨ ਛੱਡ ਕੇ ਭੱਜ ਗਏ ਹਨ।

Advertisement

Advertisement
Author Image

sukhitribune

View all posts

Advertisement
Advertisement
×