For the best experience, open
https://m.punjabitribuneonline.com
on your mobile browser.
Advertisement

ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਦੀ ਪੁਸਤਕ ‘ਖਿਆਲ ਤੋਂ ਤਹਿਰੀਰ ਤੱਕ’ ਰਿਲੀਜ਼

07:18 AM Jul 03, 2024 IST
ਪ੍ਰਿੰਸੀਪਲ ਡਾ  ਅਰਵਿੰਦਰ ਸਿੰਘ ਦੀ ਪੁਸਤਕ ‘ਖਿਆਲ ਤੋਂ ਤਹਿਰੀਰ ਤੱਕ’ ਰਿਲੀਜ਼
ਪ੍ਰਿੰਸੀਪਲ ਡਾ. ਭੱਲਾ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ ਗਵਰਨਰ ਬੰਡਾਰੂ ਦੱਤਾਤ੍ਰੇਅ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਜੁਲਾਈ
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਵੱਲੋਂ ਲਿਖੀ ਗਈ ਪੁਸਤਕ ‘ਖਿਆਲ ਤੋਂ ਤਹਿਰੀਰ ਤੱਕ’ ਨੂੰ ਹਰਿਆਣਾ ਦੇ ਗਵਰਨਰ ਬੰਡਾਰੂ ਦੱਤਾਤ੍ਰੇਅ ਵੱਲੋਂ ਅੱਜ ਲੋਕ ਅਰਪਣ ਕੀਤਾ ਗਿਆ। ਸ੍ਰੀ ਦੱਤਾਤ੍ਰੇਅ ਨੇ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਪੰਥ, ਪੰਜਾਬ, ਉਚੇਰੀ ਸਿੱਖਿਆ ਅਤੇ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਨਾਲ ਜੁੜੇ ਹੋਏ ਲੇਖਾਂ ਉੱਪਰ ਆਧਾਰਿਤ ਇਹ ਪੁਸਤਕ ਲੇਖਕ ਦੇ ਸਰੋਕਾਰਾਂ, ਸੰਵੇਦਨਾ, ਵਿਦਵਤਾ, ਸੁਹਿਰਦਤਾ, ਡੂੰਘੇ ਅਧਿਐਨ ਅਤੇ ਵਿਸ਼ਾਲ ਅਨੁਭਵ ਨੂੰ ਭਲੀਭਾਂਤ ਮੂਰਤੀਮਾਨ ਕਰਦੀ ਹੈ। ਉਨ੍ਹਾਂ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੇਖਕ ਨੇ ਇਸ ਪੁਸਤਕ ਰਾਹੀਂ ਬੇਹੱਦ ਅਹਿਮ ਮੁੱਦਿਆਂ ਅਤੇ ਵਿਸ਼ਿਆਂ ਬਾਰੇ ਪਾਠਕ ਵਰਗ ਨੂੰ ਸੋਚਣ ਅਤੇ ਵਿਚਾਰਨ ਲਈ ਪ੍ਰੇਰਿਤ ਕੀਤਾ ਹੈ।
ਸਮਾਗਮ ਵਿੱਚ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਅਤੇ ਸਾਬਕਾ ਮੈਂਬਰ ਲੋਕ ਸਭਾ ਸੱਤਿਆ ਪਾਲ ਜੈਨ ਵਿਸ਼ੇਸ਼ ਤੌਰ ’ਤੇ ਪਹੁੰਚੇ।। ਸ੍ਰੀ ਜੈਨ ਨੇ ਕਿਹਾ ਕਿ ਇਹ ਪੁਸਤਕ ਸਿੱਖ ਗੁਰੂ ਸਾਹਿਬਾਨ ਦੇ ਅਦੁੱਤੀ ਫ਼ਲਸਫ਼ੇ ਨੂੰ ਸਮਝਣ ਦੇ ਨਾਲ-ਨਾਲ ਪੰਜਾਬ, ਪੰਜਾਬੀ ਤੇ ਪੰਜਾਬੀਅਤ, ਅਜੋਕੀ ਜੀਵਨ ਸ਼ੈਲੀ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਰਪੇਸ਼ ਚੁਣੌਤੀਆਂ ਬਾਰੇ ਨਿਵੇਕਲੇ ਪੱਖੋਂ ਸਮਝਣ ਵਿੱਚ ਸਹਾਈ ਹੋਵੇਗੀ। ਪ੍ਰਿੰਸੀਪਲ ਡਾ. ਭੱਲਾ ਨੇ ਇਸ ਪੁਸਤਕ ਨੂੰ ਲਿਖਣ ਵਿੱਚ ਸਹਿਯੋਗ ਅਤੇ ਮਾਰਗ ਦਰਸ਼ਨ ਦੇਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਐੱਸਪੀ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਨਵਪ੍ਰੀਤ ਕੌਰ ਭੱਲਾ, ਜਸਬੀਰ ਸਿੰਘ, ਡਾ. ਵਰਿੰਦਰ ਗਰਗ ਤੇ ਡਾ. ਹਰੀਸ਼ ਸ਼ਰਮਾ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×