ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਿੰਸੀਪਲ ਰਾਕੇਸ਼ ਸ਼ਰਮਾ ਦਾ ਕੌਮੀ ਪੁਰਸਕਾਰ ਨਾਲ ਸਨਮਾਨ

08:43 AM Sep 28, 2024 IST
ਪ੍ਰਿੰਸੀਪਲ ਰਾਕੇਸ਼ ਸ਼ਰਮਾ ਦਾ ਕੌਮੀ ਪੁਰਸਕਾਰ ਨਾਲ ਸਨਮਾਨ ਕੀਤੇ ਜਾਣ ਦੀ ਝਲਕ।

ਪੱਤਰ ਪ੍ਰੇਰਕ
ਜ਼ੀਰਾ, 27 ਸਤੰਬਰ
ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਡਾ. ਰਾਕੇਸ਼ ਸ਼ਰਮਾ ਨੂੰ ਸਰਬਾ ਰਿਥੂ ਸੇਵਾ ਫਾਊਂਡੇਸ਼ਨ ਇੰਡੀਆ ਵੱਲੋਂ ਚੰਡੀਗੜ੍ਹ ਵਿੱਚ ਕਰਵਾਏ ਗਏ ਸਮਾਰੋਹ ਦੌਰਾਨ ‘ਪ੍ਰਤੀਬਿੰਬ ਰਾਸ਼ਟਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਇਸਤਰੀ ਅਤੇ ਬਾਲ ਵਿਕਾਸ ਕੇਂਦਰੀ ਰਾਜ ਮੰਤਰੀ ਸਵਿਤਰੀ ਠਾਕੁਰ ਨੇ ਸ਼ਿਰਕਤ ਕੀਤੀ। ਸਰਬਾ ਰਿਥੂ ਸੇਵਾ ਫਾਊਂਡੇਸ਼ਨ ਦੇ ਡਾਇਰੈਕਟਰ ਸਾਜਨ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਸਮਾਗਮ ਵਿੱਚ ਦੇਸ਼ ਭਰ ’ਚੋਂ 20 ਦੇ ਕਰੀਬ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਾਪਤੀਆਂ ਕਰਨ ਲਈ ਪ੍ਰਤੀਬਿੰਬ ਰਾਸ਼ਟਰੀ ਪੁਰਸਕਾਰ ਨਾਲ ਨਿਵਾਜਿਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫਿਰੋਜ਼ਪੁਰ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਿਰੋਜ਼ਪੁਰ ਸੁਨੀਤਾ ਰਾਣੀ, ਪ੍ਰਿੰਸੀਪਲ ਚਮਕੌਰ ਸਿੰਘ, ਪ੍ਰਗਟ ਸਿੰਘ ਬਰਾੜ, ਕਰਮਜੀਤ ਸਿੰਘ ਜੋਸਨ, ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਆਪਆਗੂ ਸ਼ੰਕਰ ਕਟਾਰੀਆ ਨੇ ਵਧਾਈ ਦਿੱਤੀ।

Advertisement

Advertisement