For the best experience, open
https://m.punjabitribuneonline.com
on your mobile browser.
Advertisement

ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ

08:55 AM Mar 24, 2024 IST
ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ
ਰਾਜਿੰਦਰਾ ਹਸਪਤਾਲ ਵਿੱਚ ਮਰੀਜ਼ਾਂ ਦਾ ਹਾਲ-ਚਾਲ ਪੁੱਛਦੇ ਹੋਏ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ 23 ਮਾਰਚ
ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਅਤੇ ਸੁਨਾਮ ਸ਼ਹਿਰ ਵਿੱਚ ਬੀਤੇ ਦਿਨੀਂ ਜਹਿਰੀਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਨ ਲਈ ਅੱਜ ਪ੍ਰਮੁੱਖ ਸੱਕਤਰ (ਸਿਹਤ ਤੇ ਪਰਿਵਾਰ ਭਲਾਈ ਪੰਜਾਬ) ਅਜੋਏ ਸ਼ਰਮਾ ਨੇ ਰਾਜਿੰਦਰਾ ਹਸਪਤਾਲ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਇੱਥੇ ਸੱੱਤ ਜਣਿਆਂ ਦੀ ਮੌਤ ਹੋ ਚੁੱਕੀ ਹੈ, ਪਰ 12 ਮਰੀਜ਼ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹਨ। ਇਨ੍ਹਾਂ ਵਿੱਚੋਂ ਇੱਕ ਆਈ.ਸੀ.ਯੂ ਦਾਖਲ ਹੈ ਤੇ ਦੋ ਮਰੀਜ਼ ਡਾਇਲਸਿਸ ’ਤੇ ਹਨ ਜਦਕਿ ਚਾਰ ਮਰੀਜ਼ਾਂ ਦੀ ਅੱਖਾਂ ਦੀ ਰੋਸ਼ਨੀ ਜਾਂਦੀ ਰਹੀ। ਪੰਜ ਮਰੀਜ਼ਾਂ ਦੀ ਹਾਲਤ ਠੀਕ ਹੈ।
ਇਸ ਮੌਕੇ ’ਤੇ ਪ੍ਰਮੁੱਖ ਸੱਕਤਰ ਵੱਲੋ ਇਨ੍ਹਾਂ ਮਰੀਜ਼ਾਂ ਕੋਲ ਜਾ ਕੇ ਹਾਲ-ਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਉਨ੍ਹਾਂ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕਿਸੇ ਕਿਸਮ ਦੀ ਚਿੰਤਾ ਨਾ ਕਰਨ ਅਤੇ ਪੂਰੀ ਹਿਮਤ ਰੱਖਣ ਲਈ ਹੌਸਲਾ ਦਿੱਤਾ। ਉਨ੍ਹਾਂ ਦੱਸਿਆਂ ਕਿ ਸਿਹਤ ਵਿਭਾਗ ਵਲੋਂ ਮਰੀਜ਼ਾਂ ਦਾ ਇਲਾਜ ਇਸ ਹਸਪਤਾਲ ਵਿੱਚ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ ਅਤੇ ਮਰੀਜ਼ਾਂ ਨੂੰ ਹਰ ਕਿਸਮ ਦੀ ਦਵਾਈ ਬਿਲਕੁੱਲ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਮਰੀਜ਼ਾਂ ਦੇ ਇਲਾਜ ਦੌਰਾਨ ਉਨ੍ਹਾਂ ਦਾ ਕੋਈ ਵੀ ਪੈਸਾ ਨਹੀ ਲੱਗਣ ਦਿੱਤਾ ਜਾਵੇਗਾ। ਉਨ੍ਹਾਂ ਹਸਪਤਾਲ ਦੇ ਸਟਾਫ ਨੂੰ ਵੀ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਦੀਪਜੋਤ ਕੌਰ, ਜੁਆਇੰਟ ਡਾਇਰੈਕਟਰ ਮੈਡੀਕਲ ਐਜੁਕੇਸ਼ਨ ਡਾ. ਅਕਾਸ਼ਦੀਪ ਅਗਰਵਾਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ ਤੇ ਵਾਈਸ ਪ੍ਰਿੰਸੀਪਲ ਡਾ. ਸੀਬੀਆ ਵੀ ਮੌਜੂਦ ਸਨ।

Advertisement

Advertisement
Author Image

sanam grng

View all posts

Advertisement
Advertisement
×