For the best experience, open
https://m.punjabitribuneonline.com
on your mobile browser.
Advertisement

ਸਮਾਗਮ ਦੌਰਾਨ ਸਕੂਲੀ ਬੱਚਿਆਂ ਕੋਲੋਂ ਵੇਟਰ ਦਾ ਕੰਮ ਲੈਣ ਵਾਲਾ ਪ੍ਰਿੰਸੀਪਲ ਮੁਅੱਤਲ

05:54 PM May 04, 2025 IST
ਸਮਾਗਮ ਦੌਰਾਨ ਸਕੂਲੀ ਬੱਚਿਆਂ ਕੋਲੋਂ ਵੇਟਰ ਦਾ ਕੰਮ ਲੈਣ ਵਾਲਾ ਪ੍ਰਿੰਸੀਪਲ ਮੁਅੱਤਲ
Advertisement

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 4 ਅਪਰੈਲ
ਸਕੂਲ ਵਿਚ ਰੱਖੇ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਕੋਲੋਂ ਵੇਟਰ ਦਾ ਕੰਮ ਲੈਣ ਵਾਲੇ ਸਕੂਲ ਪ੍ਰਿੰਸੀਪਲ ਖਿਲਾਫ਼ ਸਿੱਖਿਆ ਵਿਭਾਗ ਨੇ ਸਖ਼ਤ ਐਕਸ਼ਨ ਲਿਆ ਹੈ ਜਿਸ ਦੇ ਚੱਲਦਿਆਂ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਕਤ ਮਾਮਲੇ ਨੂੰ ‘ਪੰਜਾਬੀ ਟ੍ਰਿਬਿਊਨ’ ਵੱਲੋਂ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਗਿਆ ਸੀ ਜਿਸ ਸਬੰਧੀ ਪ੍ਰਕਾਸ਼ਿਤ ਹੋਈ ਖ਼ਬਰ ਦਾ ਅਸਰ ਦੇਖਣ ਨੂੰ ਮਿਲਿਆ ਹੈ। ਡਾਇਰੈਕਟਰ ਆਫ ਸਕੂਲ ਐਜੂਕੇਸ਼ਨ ਸੈਕੰਡਰੀ ਵੱਲੋਂ ਜਾਰੀ ਹੋਏ ਪੱਤਰ ਨੰਬਰ (5)/2026117057-59 ਦੇ ਹੁਕਮਾਂ ਅਨੁਸਾਰ ਸਕੂਲ ਪ੍ਰਿੰਸੀਪਲ ਵੱਲੋਂ ਸਕੂਲ ਵਿਚ ਰੱਖੇ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਕੋਲੋਂ ਵੇਟਰ ਦਾ ਕੰਮ ਲਿਆ ਗਿਆ ਹੈ ਜਿਸ ਨਾਲ ਸਿੱਖਿਆ ਵਿਭਾਗ ਦੇ ਅਕਸ ਨੂੰ ਢਾਹ ਲੱਗੀ ਹੈ, ਉੱਥੇ ਹੀ ਸਕੂਲ ਪ੍ਰਿੰਸੀਪਲ ਵੱਲੋਂ ਮਾਮਲੇ ਬਾਬਤ ਘੋਰ ਅਣਗਹਿਲੀ ਵਰਤੀ ਗਈ ਹੈ ਜਿਸ ਦੇ ਚੱਲਦਿਆ ਸਕੂਲ ਇੰਚਾਰਜ ਪੰਜਾਬੀ ਲੈਕਚਰਾਰ ਗੁਰਪ੍ਰਤਾਪ ਸਿੰਘ ਨੂੰ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਦੌਰਾਨ ਕਰਮਚਾਰੀ ਨੂੰ ਹੈੱਡ ਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਿਖੇ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਗਏ।

Advertisement

Advertisement
Advertisement
Advertisement
Author Image

sukhitribune

View all posts

Advertisement