For the best experience, open
https://m.punjabitribuneonline.com
on your mobile browser.
Advertisement

ਮੀਰੀ-ਪੀਰੀ ਦਾ ਸਿਧਾਂਤ ਮਜਲੂਮਾਂ ਦੀ ਰੱਖਿਆ ਕਰਨ ਵਾਲਾ: ਗਿਆਨੀ ਰਘਬੀਰ ਸਿੰਘ

07:07 AM Jul 17, 2024 IST
ਮੀਰੀ ਪੀਰੀ ਦਾ ਸਿਧਾਂਤ ਮਜਲੂਮਾਂ ਦੀ ਰੱਖਿਆ ਕਰਨ ਵਾਲਾ  ਗਿਆਨੀ ਰਘਬੀਰ ਸਿੰਘ
ਸ੍ਰੀ ਅਕਾਲ ਤਖਤ ਵਿਖੇ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਸਮੇਂ ਜਥੇਦਾਰ ਰਘਬੀਰ ਸਿੰਘ ਤੇ ਹੋਰ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਜੁਲਾਈ
ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਮੀਰੀ ਪੀਰੀ ਦਿਵਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖ ਕੌਮ ਨੂੰ ਬਖਸ਼ਿਆ ਸਿਧਾਂਤ ਅਧਿਆਤਮਕਤਾ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੇ ਸਿਧਾਂਤ ਅਨੁਸਾਰ ਹਰ ਸਿੱਖ ਅੰਮ੍ਰਿਤਧਾਰੀ ਹੋ ਕੇ ਪੰਜ ਕਕਾਰੀ ਰਹਿਣੀ ਦਾ ਧਾਰਨੀ ਬਣੇ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਮੌਜੂਦ ਸਨ।

Advertisement
Advertisement
Author Image

sukhwinder singh

View all posts

Advertisement
×