ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਦੀ ਟੀਮ ਵੱਲੋਂ ਛਾਪੇ

09:36 AM Jul 22, 2023 IST
ਰੇਹੜੀਆਂ ’ਤੇ ਫ਼ਲਾਂ ਦੀ ਜਾਂਚ ਕਰਦੇ ਹੋਏ ਸਿਹਤ ਵਿਭਾਗ ਦੇ ਮੁਲਾਜ਼ਮ । -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 21 ਜੁਲਾਈ
ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਅੱਜ ਸਥਾਨਕ ਬੱਸ ਅੱਡੇ ਅਤੇ ਸਬਜ਼ੀ ਮੰਡੀ ਇਲਾਕੇ ਵਿੱਚ ਸਬਜ਼ੀ ਤੇ ਫਲਾਂ ਦੀਆਂ ਦੁਕਾਨਾਂ, ਰੇਹੜੀਆਂ ਅਤੇ ਮਠਿਆਈ ਦੀਆਂ ਦੁਕਾਨਾਂ ’ਤੇ ਛਾਪੇ ਮਾਰੇ। ਇਸ ਦੌਰਾਨ ਟੀਮ ਨੇ ਕਰੀਬ 4 ਕੁਇੰਟਲ ਗਲੀਆਂ ਸੜੀਆਂ ਸਬਜ਼ੀਆਂ, ਫ਼ਲ ਤੇ ਖ਼ਰਾਬ ਮਠਿਆਈ ਨੂੰ ਮੌਕੇ ’ਤੇ ਨਸ਼ਟ ਕੀਤਾ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਬੱਸ ਅੱਡੇ ਤੇ ਸਬਜ਼ੀ ਮੰਡੀ ਇਲਾਕੇ ’ਚ ਮਿਆਦ ਪੁਗਾ ਚੁੱਕੇ ਸਾਮਾਨ ਦੀ ਵਿਕਰੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਾਗਰੂਕ ਹੋਣ ਅਤੇ ਖਾਣ-ਪੀਣ ਵਾਲੇ ਸਾਮਾਨ ਦੀ ਖ਼ਰੀਦਦਾਰੀ ਚੰਗੀ ਤਰ੍ਹਾਂ ਪਰਖ ਕੇ ਕਰਨ। ਉਨ੍ਹਾਂ ਨੇ ਮਿਲਾਵਟਖੋਰਾਂ ਨੂੰ ਤਾੜਣਾ ਕੀਤੀ ਕਿ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਬੰਦ ਕਰਨ। ਇਸ ਮੌਕੇ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ, ਰਾਮ ਲੁਭਾਇਆ, ਨਰੇਸ਼ ਕੁਮਾਰ, ਸੁਆਮੀ ਸਿੰਘ, ਅਮਿਤ ਕੁਮਾਰ, ਜਸਪਾਲ ਸਿੰਘ ਆਦਿ ਮੌਜੂਦ ਸਨ।

Advertisement

Advertisement