For the best experience, open
https://m.punjabitribuneonline.com
on your mobile browser.
Advertisement

ਜੈਪੁਰ ਜੇਲ੍ਹ ਵਿੱਚੋਂ ਕੈਦੀ ਵੱਲੋਂ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ

09:48 PM Jul 28, 2024 IST
ਜੈਪੁਰ ਜੇਲ੍ਹ ਵਿੱਚੋਂ ਕੈਦੀ ਵੱਲੋਂ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ
Advertisement

ਜੈਪੁਰ, 28 ਜੁਲਾਈ
ਦੌਸਾ ਜੇਲ੍ਹ ਦੇ ਇਕ ਕੈਦੀ ਨੇ ਪੁਲੀਸ ਕੰਟਰੋਲ ਰੂਮ ਨੂੰ ਕਥਿਤ ਫ਼ੋਨ ਕਰਕੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲੀਸ ਦੇ ਇੰਸਪੈਕਟਰ ਜਨਰਲ (ਜੈਪੁਰ ਰੇਂਜ) ਅਨਿਲ ਟਾਂਕ ਨੇ ਕਿਹਾ ਕਿ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਨਜ਼ਰਬੰਦ ਕੈਦੀ ਵੱਲੋਂ ਸ਼ਨਿਚਰਵਾਰ ਦੇਰ ਰਾਤ ਜੈਪੁਰ ਪੁਲੀਸ ਕੰਟਰੋਲ ਰੂਮ ਨੂੰ ਫੋਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਦੌਸਾ ਜੇਲ੍ਹ ਦੇ ਫ਼ੋਨ ਨੰਬਰ ਦੀ ਲੋਕੇਸ਼ਨ ਲੱਭੀ ਅਤੇ ਕੈਦੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੈਦੀ ਕੋਲ ਮੋਬਾਈਲ ਫੋਨ ਕਿਵੇਂ ਪੁੱਜਿਆ। ਪੀਟੀਆਈ

Advertisement

Advertisement
Author Image

sukhitribune

View all posts

Advertisement
Advertisement
×