ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਜੇਲ੍ਹ ਵਿੱਚ ਬੰਦੀ ਭਿੜੇ; ਡੋਲੂ ਮਾਰ ਕੇ ਸਿਰ ਪਾੜਿਆ

08:48 AM Sep 01, 2024 IST

ਗਗਨਦੀਪ ਅਰੋੜਾ
ਲੁਧਿਆਣਾ, 31 ਅਗਸਤ
ਸ਼ਹਿਰ ਦੀ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਬੰਦੀ ਆਪਸ ਵਿੱਚ ਭਿੜ ਗਏ। ਕੁਝ ਬੰਦੀਆਂ ਨੇ ਮਿਲ ਕੇ ਇੱਕ ਬੰਦੀ ਨੂੰ ਡੋਲੂ ਨਾਲ ਮਾਰ-ਮਾਰ ਕੇ ਉਸ ਦਾ ਸਿਰ ਪਾੜ ਦਿੱਤਾ। ਜ਼ਖਮੀ ਬੰਦੀ ਗੁਰਪ੍ਰੀਤ ਨੂੰ ਇਲਾਜ ਲਈ ਜੇਲ੍ਹ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇੱਥੋਂ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਸ਼ਿਕਾਇਤ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਦੇ ਦਿੱਤੀ ਗਈ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਦੀ ਕੇਂਦਰੀ ਜੇਲ੍ਹ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਸਭ ਤੋਂ ਵੱਡੀ ਜੇਲ੍ਹ ਹੈ। 3200 ਬੰਦੀਆਂ ਦੀ ਸਮਰੱਥਾ ਵਾਲੀ ਇਸ ਜੇਲ੍ਹ ਵਿੱਚ 4500 ਤੋਂ ਵੱਧ ਬੰਦੀ ਬੰਦ ਹਨ। ਉਨ੍ਹਾਂ ਦੇ ਸੁਰੱਖਿਆ ਲਈ ਵੀ ਮਾਮੂਲੀ ਗਿਣਤੀ ਵਿੱਚ ਹੀ ਜਵਾਨ ਤਾਇਨਾਤ ਹਨ।
ਜੇਲ੍ਹ ਵਿੱਚ ਬੰਦ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਰੀਬ 2 ਮਹੀਨੇ ਪਹਿਲਾਂ ਚੋਰੀ ਦੇ ਦੋਸ਼ ਹੇਠ ਜੇਲ੍ਹ ਆਇਆ ਸੀ। ਦੋ ਦਿਨ ਪਹਿਲਾਂ ਉਸ ਦਾ ਜੇਲ੍ਹ ਵਿੱਚ ਇੱਕ ਬੰਦ ਹੋਰ ਬੰਦੀ ਨਾਲ ਗੁਟਖੇ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਉਸ ਬੰਦੀ ਨੇ ਆਪਣੇ ਸਾਥੀਆਂ ਸਣੇ ਸ਼ੁੱਕਰਵਾਰ ਦੇਰ ਸ਼ਾਮ ਚਾਹ ਪੀਂਦੇ ਸਮੇਂ ਉਸ ’ਤੇ ਡੋਲੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੁਰਪ੍ਰੀਤ ਅਨੁਸਾਰ ਇਹ ਲੜਾਈ ਜੇਲ੍ਹ ਦੇ ਸੁਰੱਖਿਆ ਮੁਲਾਜ਼ਮਾਂ ਦੇ ਸਾਹਮਣੇ ਹੋਈ। ਦੱਸ ਦਈਏ ਕਿ 15 ਦਿਨਾਂ ਵਿੱਚ ਜੇਲ੍ਹ ਵਿੱਚ ਇਹ ਤੀਜੀ ਲੜਾਈ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਘਟਨਾਵਾਂ ਵਾਪਰ ਚੁੱਕੀਆਂ ਹਨ।

Advertisement

Advertisement