ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਿਤਪਾਲ ਫ਼ਗਵਾੜਾ ਨੇ ਜਿੱਤੀ ਝੰਡੀ ਦੀ ਕੁਸ਼ਤੀ

05:42 AM Nov 24, 2024 IST
ਭਲਵਾਨਾਂ ਦੀ ਹੱਥ-ਜੋੜੀ ਕਰਦੇ ਹੋਏ ਬਲਬੀਰ ਸਿੱਧੂ ਤੇ ਸੰਤ ਮਨਪ੍ਰੀਤ ਸਿੰਘ ਲੁਹਾਰੀ।

ਕਰਮਜੀਤ ਸਿੰਘ ਚਿੱਲਾ
ਐੱਸਏਐੱਸ ਨਗਰ(ਮੁਹਾਲੀ), 23 ਨਵੰਬਰ
ਇੱਥੋਂ ਨੇੜਲੇ ਪਿੰਡ ਰਾਏਪੁਰ ਕਲਾਂ ਦੇ ਗੁਰਦੁਆਰਾ ਨਾਨਕਸਰ ਠਾਠ ਵਿੱਚ ਸੰਤ ਗੁਰਦਿਆਲ ਸਿੰਘ ਦੇ ਜਨਮ ਦਿਹਾੜੇ ਮੌਕੇ ਦੰਗਲ ਕਰਵਾਇਆ ਗਿਆ। ਇਸ ਮੌਕੇ 150 ਤੋਂ ਵੱਧ ਪਹਿਲਵਾਨਾਂ ਨੇ ਸ਼ਿਰਕਤ ਕੀਤੀ। ਸੰਤ ਮਨਪ੍ਰੀਤ ਸਿੰਘ ਲੁਹਾਰੀ ਵਾਲਿਆਂ ਦੀ ਅਗਵਾਈ ਤੇ ਸਰਪੰਚ ਲਖਵੀਰ ਸਿੰਘ, ਬਲਜਿੰਦਰ ਸਿੰਘ ਰਾਏਪੁਰ ਕਲਾਂ, ਗੁਰਪਾਲ ਸਿੰਘ ਪਾਲੀ, ਰਣਧੀਰ ਸਿੰਘ ਧੀਰਾ, ਮਾਨ ਸਿੰਘ, ਸ਼ਰਨਜੀਤ ਸਿੰਘ, ਗੁਰਮੁੱਖ ਸਿੰਘ ਆਦਿ ਦੀ ਦੇਖ-ਰੇਖ ਹੇਠ ਹੋਏ ਦੰਗਲ ਵਿੱਚ ਵੱਡੀ ਝੰਡੀ ਦੀ ਕੁਸ਼ਤੀ ’ਚ ਪ੍ਰਿਤਪਾਲ ਫਗੜਾੜਾ ਅਤੇ ਨਿਸ਼ਾਂਤ ਦਿੱਲੀ ਨੂੰ ਹਰਾ ਕੇ ਇੱਕ ਲੱਖ ਦਾ ਨਗਦ ਇਨਾਮ ਜਿੱਤਿਆ। ਦੂਜੀ ਝੰਡੀ ਦੀ ਕੁਸ਼ਤੀ ਵਿਚ ਮਨਪ੍ਰੀਤ ਬਡਵਾਲ ਨੇ ਅੰਮ੍ਰਿਤ ਫਗਵਾੜਾ ਨੂੰ ਹਰਾਇਆ। ਤੀਜੀ ਝੰਡੀ ਦੀ ਕੁਸ਼ਤੀ ਵਿਚ ਕ੍ਰਿਸ਼ਨ ਸੋਨੀਪਤ ਨੇ ਦਲਜੀਤ ਸੇਹਰੋਂ ਨੂੰ ਹਰਾਇਆ।
ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਭਲਵਾਨਾਂ ਦੀ ਹੱਥ-ਜੋੜੀ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀ ਪਾਲ ਸਨੇਟਾ, ਦਰਬਾਰਾ ਸਿੰਘ ਮਨੌਲੀ, ਡਾ ਬਲਜੀਤ ਖ਼ਾਨ ਆਦਿ ਵੀ ਹਾਜ਼ਰ ਸਨ।

Advertisement

Advertisement