ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਹਿਜੋ ਮਾਜਰਾ ਦੀ ਕੁਸ਼ਤੀ ’ਚ ਪ੍ਰਿਤਪਾਲ ਫਗਵਾੜਾ ਤੇ ਮਿਰਜ਼ਾ ਇਰਾਨੀ ਜੇਤੂ

10:02 AM Sep 16, 2024 IST
ਝੰਡੀ ਦੀ ਕੁਸ਼ਤੀ ਸ਼ੁਰੂ ਕਰਾਉਂਦੇ ਹੋਏ ਮੁੱਖ ਮਹਿਮਾਨ ਅਤੇ ਪ੍ਰਬੰਧਕ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 15 ਸਤੰਬਰ
ਨੇੜਲੇ ਪਿੰਡ ਸਹਿਜੋ ਮਾਜਰਾ ਵਿਖੇ ਛਿੰਝ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਦੰਗਲ ਮੇਲਾ ਕਰਵਾਇਆ ਗਿਆ। ਇਸ ਵਿਚ 125 ਤੋਂ ਵੱਧ ਕੁਸ਼ਤੀਆਂ ਕਰਵਾਈਆਂ ਗਈਆਂ। ਦੰਗਲ ਮੇਲੇ ਵਿਚ ਝੰਡੀ ਦੀ ਕੁਸ਼ਤੀ ਪ੍ਰਿਤਪਾਲ ਫਗਵਾੜਾ ਨੇ ਰੋਜ਼ੀ ਕਪੂਰਥਲਾ ਨੂੰ ਅਤੇ ਦੂਜੇ ਨੰਬਰ ਦੀ ਕੁਸ਼ਤੀ ਮਿਰਜ਼ਾ ਇਰਾਨੀ ਨੇ ਭੁਪਿੰਦਰ ਅਜਨਾਲਾ ਨੂੰ ਹਰਾ ਕੇ ਜਿੱਤੀ। ਇਸ ਤੋਂ ਇਲਾਵਾ ਗੌਰਵ ਮਾਛੀਵਾੜਾ ਤੇ ਪ੍ਰਵੀਨ ਕੁਹਾਲੀ ਬਰਾਬਰ ਰਹੇ। ਜੇਤੂ ਪਹਿਲਵਾਨਾਂ ਨੂੰ ਸਾਬਕਾ ਸਰਪੰਚ ਸੁਰਿੰਦਰ ਸਿੰਘ, ਭਜਨ ਸਿੰਘ ਸੈਣੀ, ਗਾਇਕ ਇੰਦੀ ਦਿਓਲ ਤੇ ਪ੍ਰਗਟ ਸਿੰਘ ਖੂਹ ਵਾਲੇ ਵੱਲੋਂ ਚਾਰ ਮੋਟਰਸਾਈਕਲ ਅਤੇ ਚਰਨਜੀਤ ਸਿੰਘ, ਬਲਜੀਤ ਸਿੰਘ ਸਪੇਨ, ਮਰਹੂਮ ਕਰਤਾਰ ਸਿੰਘ ਦੇ ਪਰਿਵਾਰ ਵੱਲੋਂ ਤਿੰਨ ਸੋਨੇ ਦੀਆਂ ਮੁੰਦਰੀਆਂ ਦਿੱਤੀਆਂ ਗਈਆਂ।
ਜੇਤੂ ਪਹਿਲਵਾਨਾਂ ਨੂੰ ਇਨਾਮਾਂ ਦੀ ਵੰਡ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਹਲਕਾ ਇੰਚਾਰਜ ਕਾਂਗਰਸ ਰੁਪਿੰਦਰ ਸਿੰਘ ਰਾਜਾ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਢਿੱਲੋਂ ਨੇ ਕੀਤੀ। ਮੇਲੇ ਦੇ ਅਖੀਰ ਵਿਚ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਕਾਂਗਰਸ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਸਹਿਜੋ ਮਾਜਰਾ ਨੇ ਮੁੱਖ ਮਹਿਮਾਨਾਂ, ਪਹਿਲਵਾਨਾਂ ਤੇ ਦਰਸ਼ਕਾਂ ਦਾ ਧੰਨਵਾਦ ਕੀਤਾ।

Advertisement

Advertisement