For the best experience, open
https://m.punjabitribuneonline.com
on your mobile browser.
Advertisement

ਪ੍ਰਿਤਪਾਲ ਸਿੰਘ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ

05:38 AM Apr 28, 2024 IST
ਪ੍ਰਿਤਪਾਲ ਸਿੰਘ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ
ਸਹਿਕਾਰੀ ਸਭਾ ਗੁੰਨੋਮਾਜਰਾ ਦੇ ਨਵ-ਨਿਯੁਕਤ ਅਹੁਦੇਦਾਰ।
Advertisement

ਕੁਰਾਲੀ: ਨੇੜਲੇ ਪਿੰਡ ਗੁੰਨੋਮਾਜਰਾ ਦੇ ਬਹੁਮੰਤਵੀ ਸਹਿਕਾਰੀ ਸਭਾ ਦੇ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਕੀਤੀ ਗਈ। ਇਸ ਦੌਰਾਨ ਪ੍ਰਿਤਪਾਲ ਸਿੰਘ ਨੂੰ ਸਭਾ ਦੇ ਪ੍ਰਧਾਨ ਚੁਣਿਆ ਗਿਆ। ਇਲਾਕੇ ਦੇ ਪਿੰਡਾਂ ਬੜੌਦੀ, ਗੁੰਨੋਮਾਜਰਾ, ਟੱਪਰੀਆਂ, ਮਹਿਰੌਲੀ, ਝੰਡੇਮਾਜਰਾ, ਅੰਧਹੇੜੀ ਅਤੇ ਸ਼ੇਖਪੁਰਾ ਦੇ ਕਿਸਾਨਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਾਲੀ ਇਸ ਸਹਿਕਾਰੀ ਸਭਾ ਦੀ ਚੋਣ ਦੇ ਪਹਿਲੇ ਪੜਾਅ ਵਿੱਚ ਸਭਾ ਦੇ ਡਾਟਿਰੈਕਟਰ ਚੁਣੇ ਗਏ ਜਿਸ ਉਪਰੰਤ ਪ੍ਰਿਤਪਾਲ ਸਿੰਘ ਨੂੰ ਪ੍ਰਧਾਨ ਅਤੇ ਗੁਰਚਰਨ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਪ੍ਰਿਤਪਾਲ ਸਿੰਘ ਨੇ ਇਸ ਜ਼ਿੰਮੇਵਾਰੀ ਲਈ ਸਭਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਦੀ ਭਲਾਈ ਅਤੇ ਕਿਸਾਨਾਂ ਨੂੰ ਵਧੇਰੇ ਸਹੂਲਤਾਂ ਮੁਹਈਆ ਕਰਵਾਉਣ ਲਈ ਯਤਨ ਕਰਨ ਦਾ ਵਾਅਦਾ ਕੀਤਾ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×