ਰਾਜਧਾਨੀ ਦੇ ਜੈਤਪੁਰ ਖੇਤਰ ਵਿੱਚ ਨਿੱਜੀ ਬੱਸ ਨੂੰ ਅੱਗ ਲੱਗੀ
08:48 AM Dec 27, 2024 IST
ਨਵੀਂ ਦਿੱਲੀ:
Advertisement
ਇੱਥੇ ਅੱਜ ਦੱਖਣ-ਪੂਰਬੀ ਦਿੱਲੀ ਦੇ ਜੈਤਪੁਰ ਖੇਤਰ ਵਿੱਚ ਇੱਕ ਵਿਆਹ ਸਮਾਗਮ ਲਈ ਕਿਰਾਏ ’ਤੇ ਲਿਆਂਦੀ ਗਈ ਨਿੱਜੀ ਕੰਪਨੀ ਦੀ ਬੱਸ ਨੂੰ ਅੱਗ ਲੱਗ ਗਈ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਵੇਲੇ ਬੱਸ ਵਿੱਚ ਕੋਈ ਨਹੀਂ ਸੀ। ਇੰਜਣ ਵਿੱਚੋਂ ਧੂੰਆਂ ਨਿਕਲਦਾ ਦੇਖ ਡਰਾਈਵਰ ਤੁਰੰਤ ਬੱਸ ਵਿੱਚੋਂ ਬਾਹਰ ਨਿਕਲ ਗਿਆ। ਇਸ ਘਟਨਾ ਕਾਰਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਦਿੱਲੀ ਫਾਇਰ ਵਿਭਾਗ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਅੱਠ ਵੱਜ ਕੇ 10 ਮਿੰਟ ’ਤੇ ਸਕੂਲ ਚੌਕ ਤੋਂ ਬੱਸ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਘਟਨਾ ਵਾਲੀ ਥਾਂ ਲਈ ਦੋ ਫਾਇਰ ਟੈਂਡਰ ਰਵਾਨਾ ਕੀਤੇ ਗਏ। ਅਧਿਕਾਰੀ ਨੇ ਦੱਸਿਆ ਕਿ ਇੱਕ ਘੰਟੇ ਵਿੱਚ ਬੱਸ ਨੂੰ ਲੱਗੀ ਅੱਗ ’ਤੇ ਕਾਬੂ ਪਾ ਲਿਆ ਗਿਆ। ਪੁਲੀਸ ਵੱਲੋਂ ਸ਼ਾਰਟ ਸਰਕਟ ਕਾਰਨ ਬੱਸ ਵਿੱਚ ਅੱਗ ਲੱਗਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁਲੀਸ ਨੇ ਇਸ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। -ਪੀਟੀਆਈ
Advertisement
Advertisement