For the best experience, open
https://m.punjabitribuneonline.com
on your mobile browser.
Advertisement

ਨਿੱਜੀ ਹਸਪਤਾਲ ਆਯੂਸ਼ਮਾਨ ਕਾਰਡ ਧਾਰਕਾਂ ਦਾ ਨਹੀਂ ਕਰਨਗੇ ਇਲਾਜ: ਆਈਐੱਮਏ

07:56 AM Mar 16, 2024 IST
ਨਿੱਜੀ ਹਸਪਤਾਲ ਆਯੂਸ਼ਮਾਨ ਕਾਰਡ ਧਾਰਕਾਂ ਦਾ ਨਹੀਂ ਕਰਨਗੇ ਇਲਾਜ  ਆਈਐੱਮਏ
Advertisement

ਪੱਤਰ ਪ੍ਰੇਰਕ
ਯਮੁਨਾਨਗਰ, 15 ਮਾਰਚ
ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਸਮਝੌਤੇ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ’ਤੇ ਆਯੂਸ਼ਮਾਨ ਯੋਜਨਾ ਤਹਿਤ ਸੂਚੀਬੱਧ ਹਰਿਆਣਾ ਦੇ ਸਾਰੇ ਹਸਪਤਾਲ ਅੱਜ ਅੱਧੀ ਰਾਤ ਤੋਂ ਆਯੂਸ਼ਮਾਨ ਕਾਰਡ ਧਾਰਕਾਂ ਦਾ ਇਲਾਜ ਬੰਦ ਕਰ ਦੇਣਗੇ। ਐਸੋਸੀਏਸ਼ਨ ਮੁਤਾਬਕ ਇਹ ਫ਼ੈਸਲਾ ਇਸ ਮਹੀਨੇ ਦੇ ਅੰਤ ਤੱਕ ਜਾਰੀ ਰਹੇਗਾ ਅਤੇ ਇਸ ਤੋਂ ਬਾਅਦ ਅਗਲੇਰੀ ਰਣਨੀਤੀ ਬਣਾਈ ਜਾਵੇਗੀ। ਐਸੋਸੀਏਸ਼ਨ ਦੇ ਸੂਬਾਈ ਆਨਰੇਰੀ ਸਕੱਤਰ ਡੀਕੇ ਸੋਨੀ ਨੇ ਕਿਹਾ ਕਿ ਐਸੋਸੀਏਸ਼ਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਕਰ ਰਹੀ ਹੈ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਹ ਇਹ ਫ਼ੈਸਲਾ ਲੈਣ ਲਈ ਮਜਬੂਰ ਹੋਏ ਹਨ।

Advertisement

Advertisement
Author Image

joginder kumar

View all posts

Advertisement
Advertisement
×