For the best experience, open
https://m.punjabitribuneonline.com
on your mobile browser.
Advertisement

ਜਨਰਲ ਗੁਰਨਾਮ ਸਿੰਘ ਸਕੂਲ ਵਿੱਚ ਇਨਾਮ ਵੰਡ ਸਮਾਗਮ

09:22 AM Aug 11, 2024 IST
ਜਨਰਲ ਗੁਰਨਾਮ ਸਿੰਘ ਸਕੂਲ ਵਿੱਚ ਇਨਾਮ ਵੰਡ ਸਮਾਗਮ
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਤੇ ਸਕੂਲ ਪ੍ਰਬੰਧਕ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਅਗਸਤ
ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿੱਚ 56ਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਦਿੱਲੀ ਪਬਲਿਕ ਸਕੂਲ (ਬਠਿੰਡਾ) ਦੇ ਪ੍ਰਿੰਸੀਪਲ ਜਤਿੰਦਰ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਵਿਸ਼ਿਆਂ ਸਬੰਧੀ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਉਦਘਾਟਨ ਕੀਤਾ। ਸਕੂਲ ਦੇ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਪੇਸ਼ ਕਰਕੇ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਨਰਸਰੀ ਦੇ ਬੱਚਿਆਂ ਨੇ ਵਿਸ਼ੇਸ਼ ਤੌਰ ’ਤੇ ਨ੍ਰਿਤ ਦੀ ਪੇਸ਼ਕਾਰੀ ਕੀਤੀ। ਮੁੱਖ ਮਹਿਮਾਨ ਜੇਕੇ ਸੈਣੀ ਸਕੂਲ ਦੇ ਡਾਇਰੈਕਟਰ ਐੱਸਵੀ ਕੁਮਾਰ ਅਤੇ ਪ੍ਰਿੰਸੀਪਲ ਪ੍ਰਭਜੋਤ ਕੌਰ ਗਰੇਵਾਲ ਨੇ ਅਕਾਦਮਿਕ ਪ੍ਰਾਪਤੀਆਂ ਲਈ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਪ੍ਰਿੰਸੀਪਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿੱਚ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿੱਚ ਹੈੱਡ ਮਿਡਲ ਵਿੰਗ ਜਸਵਿੰਦਰ ਕੌਰ ਕਲੇਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Advertisement

Advertisement
Advertisement
Author Image

Advertisement