ਸਰਕਾਰੀ ਸਕੂਲ ਫਲਾਹੀ ’ਚ ਇਨਾਮ ਵੰਡ ਸਮਾਗਮ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਦਸੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ’ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਸ਼ਾਮਲ ਹੋਏ। ਉਨ੍ਹਾਂ ਨਾਲ ਡਾ. ਪਾਲ, ਅਨਿਲ ਗੋਗਨਾ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਮੌਜੂਦ ਸਨ। ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਸਿੱਖਿਆਤਮਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਭਵਿੱਖ ਲਈ ਕੁੱਝ ਜ਼ਰੂਰਤਾਂ ਦੀ ਗੱਲ ਕੀਤੀ। ਉਨ੍ਹਾਂ ਸਕੂਲ ਵਿੱਚ ਨਵੇਂ ਕਮਰੇ, ਸਬਮਰਸੀਬਲ ਪੰਪ ਅਤੇ ਇੰਟਰਲਾਕ ਟਾਈਲਾਂ ਲਾਉਣ ਦੀ ਮੰਗ ਰੱਖੀ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ। ਮੰਚ ਸੰਚਾਲਨ ਵਰਿੰਦਰ ਸੈਣੀ ਨੇ ਕੀਤਾ। ਇਸ ਮੌਕੇ ਕੋ-ਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ, ਅਮਰਜੀਤ ਸਿੰਘ, ਅੱਛਰ ਸਿੰਘ, ਗੁਰਮੀਤ ਸਿੰਘ, ਭੁਪਿੰਦਰ ਪਾਲ, ਸੁਖਵਿੰਦਰ ਸਿੰਘ, ਸੁਰਜੀਤ ਲਾਲ, ਜ਼ਿਲ੍ਹਾ ਸਮਾਰਟ ਕਲਾਸਰੂਮ ਕੋ-ਆਰਡੀਨੇਟਰ ਸਤੀਸ਼ ਕੁਮਾਰ, ਨਰਿੰਦਰ ਕੁਮਾਰ, ਅਰਚਨਾ ਕਾਲੀਆ, ਰੁਪਿੰਦਰ ਕੌਰ ਤੇ ਪ੍ਰਿਯੰਕਾ ਖੁਰਾਣਾ ਮੌਜੂਦ ਸਨ।