ਗੁਰੂ ਹਰਕ੍ਰਿਸ਼ਨ ਸਕੂਲ ’ਚ ਇਨਾਮ ਵੰਡ ਸਮਾਗਮ
10:20 AM Dec 12, 2024 IST
Advertisement
ਕੁੱਪ ਕਲਾਂ:
Advertisement
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖੁਰਦ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਧਾਰਮਿਕ ਗੀਤ ਨਾਲ ਸ਼ੁਰੂਆਤ ਮਗਰੋਂ ਤੋਂ ਬੱਚਿਆ ਨੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਮੁੱਖ ਮਹਿਮਾਨ ਵਜੋਂ ਪਹੁੰਚੇ ਜਸਬੀਰ ਸਿੰਘ ਖੰਗੂੜਾ ਨੇ ਅਕਾਦਮਿਕ ਸ਼ੈਸ਼ਨ ਦੌਰਾਨ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚੋਂ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਅਤੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਤੇ ਸਮਾਜਿਕ ਕੁਰੀਤੀਆਂ ਤੋਂ ਬਚਣ ਲਈ ਪ੍ਰੇਰਿਆ। ਪ੍ਰਿੰਸੀਪਲ ਦਲਜੀਤ ਕੌਰ ਨੇ ਸਕੂਲ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐੱਮਡੀ ਗੁਰਮਤਪਾਲ ਸਿੰਘ ਵਾਲੀਆ, ਮਿਸ ਰਮਨਪ੍ਰੀਤ ਕੌਰ, ਐਮਸੀ ਰਾਕੇਸ਼ ਸਾਹਿਲ , ਸਰਪੰਚ ਬਿੰਦੂ ਗਰੇਵਾਲ, ਪ੍ਰਗਟ ਸਿੰਘ ਸਰਪੰਚ ਸਿਆੜ,ਵਿਕਰਮ ਸਿੰਘ ਫਲੇਵਾਲ,ਹਰਜਿੰਦਰ ਸਿੰਘ ਕਾਕਾ, ਐਮਸੀ ਕੰਵਲਜੀਤ ਸਿੰਘ ਉਭੀ, ਨਿਰਮਲ ਸਿੰਘ ਐੱਮ.ਡੀ (ਸੀ.ਵਨ), ਅਸਲਮ ਅਫਰੀਦੀ ਐਮਸੀ, ਅਵਤਾਰ ਸਿੰਘ ਜੱਸਲ ਤੇ ਸਾਬਕਾ ਸਰਪੰਚ ਜਗਦੇਵ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement