ਸਕੂਲ ’ਚ ਇਨਾਮ ਵੰਡ ਸਮਾਗਮ
06:13 AM Dec 22, 2024 IST
ਘੱਗਾ: ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਖਰ ਵੱਲੋਂ ਕਰਵਾਏ ਗਏ ਸਲਾਨਾ ਇਨਾਮ ਵੰਡ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸਟੇਟ ਪ੍ਰੈਜ਼ੀਡੈਂਟ ਐੱਫਏਪੀ ਤੇ ਫਾਊਂਡਰ ਅਤੇ ਚੇਅਰਮੈਨ ਆਪਣਾ ਪੰਜਾਬ ਫਾਊਂਡੇਸ਼ਨ ਡਾ. ਜਗਜੀਤ ਸਿੰਘ ਧੂਰੀ ਸ਼ਾਮਲ ਹੋਏ। ਉਨ੍ਹਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ। ਸਕੂਲ ਪ੍ਰਿੰਸੀਪਲ ਨਿਧਾਨ ਸਿੰਘ ਜੈਖਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ’ਚ ਮਾਪਿਆਂ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨਨ ਮਹਿੰਦਰ ਸਿੰਘ ਲਾਲਵਾ ਸ਼ਾਮਲ ਹੋਏ। -ਨਿੱਜੀ ਪੱਤਰ ਪ੍ਰੇਰਕ
Advertisement
Advertisement